ਰਜਿ: ਨੰ: PB/JL-124/2018-20
RNI Regd No. 23/1979

ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡਟਵੀਂ ਹਮਾਇਤ ਕੀਤੀ
 
BY admin / October 10, 2021
ਭਵਾਨੀਗੜ੍ਹ, 10 ਅਕਤੂਬਰ (ਅਮਰਜੀਤ ਸਿੰਘ ਅੰਬਾ) - ਪੰਜਾਬ ਦੇ ਟੋਲ ਪਲਾਜ਼ਿਆਂ ਦੇ ਕਰਮਚਾਰੀਆਂ ਨੂੰ ਤਨਖਾਹਾਂ ਨਾਲ ਮਿਲਣ ਦੇ ਰੋਸ ਵਜੋਂ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਟੋਲ ਪਲਾਜ਼ਿਆਂ ਨੂੰ ਪੱਕੇ ਤੌਰ ‘ਤੇ ਜ਼ਿੰਦਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਦੀ ਸ਼ੁਰੂਆਤ ਨੈਸ਼ਨਲ ਹਾਈਵੇ ਨੰਬਰ 7 ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਤੋਂ ਕਰ ਦਿੱਤੀ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡਟਵੀਂ ਹਮਾਇਤ ਕੀਤੀ। ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ‘ਚ 12000 ਕਰਮਚਾਰੀ ਟੋਲ ਪਲਾਜ਼ਾ ‘ਤੇ ਨੌਕਰੀ ਕਰਦੇ ਹਨ ਜਿਨਾਂ ਦੇ ਪਰਿਵਾਰਾਂ ਦੀ ਰੋਜੀ ਰੋਟੀ ਇਸੇ ਕਿੱਤੇ ਨਿਰਭਰ ਸੀ ਜਿਨਾਂ ਨੂੰ ਟੋਲ ਪਲਾਜ਼ਾ ਕੰਪਨੀਆਂ ਨੇ ਪਿਛਲੇ 10 ਮਹੀਨਿਆਂ ਤੋਂ ਉਜ਼ਰਤਾਂ ਬੰਦ ਕਰ ਦਿੱਤੀਆਂ ਹਨ, ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਦੇ ਟੋਲ ਪਲਾਜ਼ਿਆਂ ਨੂੰ ਬੰਦ ਹੋਣ ‘ਤੇ ਵੀ ਟੋਲ ਪਲਾਜ਼ਾ ਕੰਪਨੀਆਂ ਨੂੰ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ ਪਰ ਅੱਗੋਂ ਟੋਲ ਕੰਪਨੀ ਕਰਮਚਾਰੀਆਂ ਨੂੰ ਬਣਦੀਆਂ ਉਜ਼ਰਤਾਂ ਨਹੀਂ ਦੇ ਰਹੀ, ਅਜਿਹੇ ‘ਚ ਟੋਲ ਪਲਾਜਾ ਕਰਮਚਾਰੀਆਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਉਨਾਂ ਸਾਰਿਆਂ ਟੋਲ ਪਲਾਜ਼ਿਆਂ ਨੂੰ ਜਿੰਦੇ ਲਾਏ ਜਾਣਗੇ ਜਿਨਾਂ ਨੇ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਉਨਾਂ ਕਿਹਾ ਕਿ ਸੋਮਵਾਰ ਨੂੰ ਬਡਬਰ ਟੋਲ ਪਲਾਜਾ, ਬੁੱਧਵਾਰ ਨੂੰ ਧਰੇੜੀ ਜੱਟਾਂ ਟੋਲ ਪਲਾਜਾ, ਸ਼ੁੱਕਰਵਾਰ ਨੂੰ ਜੀਂਦਾ ਟੋਲ ਪਲਾਜ਼ਾ ਅਤੇ ਸ਼ਨੀਵਾਰ ਨੂੰ ਲਹਿਰਾਬੇਗਾ ਟੋਲ ਪਲਾਜ਼ਾ ਨੂੰ ਜ਼ਿੰਦੇ ਲਾਏ ਜਾਣਗੇ, ਬਾਕੀ ਰਹਿੰਦੇ ਟੋਲ ਪਲਾਜ਼ਿਆਂ ਲਈ ਅਗਲੀ ਰਣਨੀਤੀ ਜਲਦ ਤਿਆਰ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਸਕੱਤਰ ਹਰਜਿੰਦਰ ਸਿੰਘ ਘਰਾਚੋਂ, ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਸੂਬਾ ਮੀਤ ਪ੍ਰਧਾਨ ਵਰਿੰਦਰ ਸਿੰਘ ਧਰੇੜੀ ਜੱਟਾਂ, ਸੂਬਾ ਖ਼ਜ਼ਾਨਚੀ ਅਮਨਦੀਪ ਸਿੰਘ ਬਡਬਰ, ਸਮਾਣਾ ਟੋਲ ਪਲਾਜ਼ਾ ਦੇ ਪ੍ਰਧਾਨ ਅਮਰਜੀਤ ਸਿੰਘ ਬੰਮਣਾ, ਕਾਲਾਝਾੜ ਟੋਲ ਯੂਨੀਅਨ ਦੇ ਪ੍ਰਧਾਨ ਦਵਿੰਦਰਪਾਲ ਸਿੰਘ, ਨਰੈਣ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਗੁਰਸੇਵਕ ਸਿੰਘ, ਮਲਕੀਤ ਸਿੰਘ, ਸਾਧਾ ਰਾਮ, ਕੁਲਵਿੰਦਰ ਸਿੰਘ, ਤੇਜਪਾਲ ਸ਼ਰਮਾ, ਗੁਰਬਾਜ ਸਿੰਘ, ਸਤਵੰਤ ਸਿੰਘ ਲਾਡੀ, ਨਰਿੰਦਰ ਸਿੰਘ, ਗੁਰਪ੍ਰਰੀਤ ਸਿੰਘ, ਬਲਜਿੰਦਰ ਸਿੰਘ,ਜੀਵਨ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਨਾਜਰ ਸਿੰਘ, ਮਨਪ੍ਰਰੀਤ ਸਿੰਘ, ਨਾਜਰ ਖਾਨ, ਗੁਰਜੀਤ ਸਿੰਘ, ਜੀਤੀ ਸਿੰਘ, ਦਵਿੰਦਰ ਸਿੰਘ, ਜਾਕਰ ਹੁਸੈਨ, ਗੁਰਦੀਪ ਸਿੰਘ, ਗੁਲਸ਼ਨ ਸਿੰਘ, ਸੰਦੀਪ ਸਿੰਘ, ਜਗਵਿੰਦਰ ਸਿੰਘ, ਪ੍ਰਦੀਪ ਸਿੰਘ, ਪਰਸ਼ੋਤਮ ਦਾਸ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਹੋਰ ਵੀ ਵਰਕਰ ਹਾਜ਼ਰ ਸਨ।