ਰਜਿ: ਨੰ: PB/JL-124/2018-20
RNI Regd No. 23/1979

ਆਪ ਵਲੋਂ ਜੰਮੂ ਕਸ਼ਮੀਰ ਵਿਖੇ ਮਾਰੇ ਗਏ ਘੱਟਗਿਣਤੀ ਹਿੰਦੂਆਂ ਅਤੇ ਸਿੱਖਾਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆ ਸੰਗਰੂਰ ਵਿਖੇ ਕੱਢਿਆ ਗਿਆ ਕੈਂਡਲ ਮਾਰਚ
 
BY admin / October 11, 2021
ਸੰਗਰੂਰ, 11 ਅਕਤੂਬਰ (ਅਵਤਾਰ ਸਿੰਘ ਛਾਜਲੀ, ਜਸਪਾਲ ਸਿੰਘ ਜਿੰਮੀ) - ਆਮ ਆਦਮੀ ਪਾਰਟੀ ਹਲਕਾ ਸੰਗਰੂਰ ਦੇ ਵਰਕਰਾਂ ਅਤੇ ਆਹੁਦੇਦਾਰਾਂ ਵਲੋਂ ਜੰਮੂ ਕਸ਼ਮੀਰ ਵਿਖੇ ਮਾਰੇ ਗਏ ਘੱਟਗਿਣਤੀ ਹਿੰਦੂਆਂ ਅਤੇ ਸਿੱਖਾਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਸੰਗਰੂਰ ਸਹਿਰ ਦੇ ਬਜਾਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਸ਼ਮੀਰ ਵਿੱਚ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਦੀ ਰੱਖਿਆ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਯੂਥ ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਦੇ ਧਾਰਾ 370 ਅਤੇ ਕਦੇ ਨੋਟਬੰਦੀ ਦਾ ਡਰਾਮਾ ਕਰਕੇ ਕਸ਼ਮੀਰ ਵਿੱਚ ਸ਼ਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਹੁਣ ਘੱਟ ਗਿਣਤੀਆਂ ਦੀਆਂ ਮੌਤਾਂ ਉਤੇ ਮੌਨ ਧਾਰਨ ਕਰਕੇ ਬੈਠੀ ਹੈ। ਉਨਾ ਕਿਹਾ ਕਿ ਰਾਸਟਰਵਾਦੀ ਪ੍ਰਧਾਨਮੰਤਰੀ ਹੋਣ ਦਾ ਝੂਠਾ ਦਾਅਵਾ ਕਰਨ ਵਾਲੇ ਨਰਿੰਦਰ ਮੋਦੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਕਿ ਉਹ ਹੁਣ ਹਰ ਫਰੰਟ ਤੇ ਫੇਲ੍ਹ ਹੋ ਚੁੱਕੇ ਹਨ। ਇਸ ਮੌਕੇ ਹਰਦੀਪ ਤੂਰ, ਤੇਜਵਿੰਦਰ ਸਿੰਘ, ਗੁਰਪ੍ਰੀਤ ਰਾਜਾ, ਅਮਰੀਕ ਸਿੰਘ, ਲਖਵਿੰਦਰ ਸਿੰਘ, ਹਰਿੰਦਰ ਸਰਮਾ, ਨਿਰਮਲ ਸਿੰਘ, ਗੁਲਜਾਰ ਸਿੰਘ, ਇੰਦਰਪਾਲ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਆਲੋਅਰਖ, ਕਰਨੈਲ ਸਿੰਘ ਆਪ ਆਗੂ ਅਤੇ ਵਰਕਰ ਹਾਜਰ ਰਹੇ।