ਰਜਿ: ਨੰ: PB/JL-124/2018-20
RNI Regd No. 23/1979

ਜਨ ਸੰਪਰਕ ਮੁਹਿੰਮ ਤਹਿਤ ਦੁਕਾਨਾਂ ਤੇ ਪਹੁੰਚੇ ਸਾਬਕਾ ਵਿਧਾਇਕ, ਵਪਾਰੀਆਂ ਨੇ ਕੀਤਾ ਗਰਮਜੋਸ਼ੀ ਨਾਲ ਸੁਆਗਤ                
 
BY admin / October 13, 2021
ਬਠਿੰਡਾ, 13 ਅਕਤੂਬਰ ( ਸੁਖਵਿੰਦਰ ਸਿੰਘ ਸਰਾਂ      ):-2022 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਸ਼ਹਿਰ ਬਠਿੰਡਾ ਦੇ ਬਾਜਾਰਾਂ ਵਿੱਚ ਦੁਕਾਨਦਾਰਾਂ ਤੱਕ ਪਹੁੰਚ ਕੀਤੀ ਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਪ੍ਰਤੀ ਜਾਣਕਾਰੀ ਲਈ । ਇਸ ਮੌਕੇ ਵਪਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸ੍ਰੀ ਸਿੰਗਲਾ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਸ਼ਹਿਰੇ ਦੇ ਸ਼ੁਭ ਦਿਹਾੜੇ ਤੇ  ਪੰਜਾਬ ਵਾਸੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਦਾ ਤੋਹਫ਼ਾ ਦੇਣ , ਤਾਂ ਹੀ ਉਨ੍ਹਾਂ ਦਾ ਦੁਸਹਿਰਾ ਮਨਾਉਣ ਅਤੇ ਵਧਾਈ ਦੇਣ ਦਾ ਲਾਭ ਪੰਜਾਬ ਵਾਸੀਆਂ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗਹਿਰਾਏ ਜਾ ਰਹੇ ਬਿਜਲੀ ਸੰਕਟ ਲਈ ਪੰਜਾਬ ਸਰਕਾਰ ਦੀਆਂ ਮਾਡੀਆਂ ਨੀਤੀਆਂ, ਮਾੜੀ ਕਾਰਗੁਜਾਰੀ ਅਤੇ ਲਾਪ੍ਰਵਾਹੀ  ਜੰਿਮੇਵਾਰ ਹੈ ਕਿਉਂਕਿ ਪੰਜਾਬ ਸਰਕਾਰ ਨੇ ਬਿਜਲੀ ਦੀ ਖਪਤ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਯਤਨ ਨਹੀਂ ਕੀਤੇ, ਪੰਜਾਬ ਦੇ ਸਾਰੇ ਯੂਨਿਟ ਬੰਦ ਹੋ ਰਹੇ ਹਨ, ਬਿਜਲੀ ਖਰੀਦਣ ਲਈ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੈਸਾ ਨਹੀਂ ਦੇ ਰਿਹਾ ਤੇ ਖਾਲੀ ਖਜਾਨੇ ਦਾ ਨੁਕਸਾਨ ਪੰਜਾਬ ਵਾਸੀਆਂ ਨੂੰ ਝੱਲਣਾ ਪੈ ਰਿਹਾ ਹੈ, ਕਿਉਂਕਿ ਬਿਜਲੀ ਦੇ ਲੱਗ ਰਹੇ ਲੰਬੇ ਕੱਟ ਲੋਕਾਂ ਲਈ ਪ੍ਰੇਸ਼ਾਨੀਆਂ ਪੈਦਾ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਪੂਰੀ ਸਰਕਾਰ ਚੱਲਣ ਤੇ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੁਣ ਆਖਰੀ ਸਮੇਂ ਵਿੱਚ ਲੋਕਾਂ ਨੂੰ ਬਿਜਲੀ ਸਸਤੀ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਸਰਕਾਰ ਪੂਰਾ ਕਰੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵੱਡੇ ਯਤਨਾਂ ਰਾਹੀਂ ਪੰਜਾਬ ਨੂੰ ਬਿਜਲੀ ਖੇਤਰ ਵਿਚ ਸਰਪਲੱਸ ਸੂਬਾ ਬਣਾਇਆ ਸੀ ਜਿਸ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਪਛਾੜ ਕੇ ਰੱਖ ਦਿੱਤਾ ।ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉੱਤੇ ਹਰ ਰਾਹਤ ਮੁਹੱਈਆ ਕਰਵਾਈ ਜਾਵੇਗੀ ਬਿਜਲੀ ਸਸਤੀ ਦੇ ਨਾਲ ਟੈਕਸਾਂ ਦੀ ਵੱਡੀ ਰਾਹਤ ਦੇਣ ਦੇ ਯਤਨ ਕੀਤੇ ਜਾਣਗੇ ਅਤੇ ਵੱਖਰੇ ਬੋਰਡ ਰਾਹੀਂ ਵਪਾਰੀਆਂ ਦੀਆਂ  ਸਮੱਸਿਆਵਾਂ ਹੱਲ ਹੋਣਗੀਆਂ   ।ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਵਪਾਰੀ ਹਾਜ਼ਰ ਸਨ ।