ਰਜਿ: ਨੰ: PB/JL-124/2018-20
RNI Regd No. 23/1979

ਚੰਡੀਗੜ੍ਹ ’ਚ 18 ਅਕਤੂਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ
 
BY admin / October 13, 2021
ਚੰਡੀਗੜ੍ਹ, 13 ਅਕਤੂਬਰ, (ਯੂ.ਐਨ.ਆਈ.)- ਯੂਟੀ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 18 ਅਕਤੂਬਰ ਤੋਂ ਖੁੱਲ੍ਹਣਗੇ। ਇਹ ਸਕੂਲ ਨਰਸਰੀ ਤੋਂ ਉਤੇ ਦੀਆਂ ਸਾਰੀਆਂ ਕਲਾਸਾਂ ਲਈ ਖੋਲ੍ਹਣ ਦੀ ਯੋਜਨਾ ਹੈ। ਇਸ ਬਾਰੇ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਸਿੱਖਿਆ ਸਕੱਤਰ ਨੇ ਮਨਜੂਰੀ ਦੇ ਦਿੱਤੀ ਹੈ। ਹੁਣ ਇਹ ਪ੍ਰਸਤਾਵ ਪ੍ਰਸ਼ਾਸਕ ਕੋਲ ਭੇਜਿਆ ਗਿਆ ਹੈ। ਸਿੱਖਿਆ ਵਿਭਾਗ ਦੇ ਸੂਤਰਾਂ ਮੁਤਾਬਕ ਸਕੂਲਾਂ ਨੂੰ ਕਰੋਨਾ ਸਾਵਧਾਨੀਆਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਜਾਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਪਿਆਂ ਦੀ ਸਹਿਮਤੀ ਜਰੂਰੀ ਹੋਏਗੀ। ਦੱਸ ਦਈਏ ਕਿ ਇਸ ਵੇਲੇ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੀ ਸਕੂਲ ਖੁੱਲ੍ਹੇ ਹਨ ਤੇ ਪੰਜਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਇੰਡੀਪੈਂਡੇਂਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਐਚਐਸ ਮਾਮਿਕ ਮੁਤਾਬਕ ਹੁਣ ਕਰੋਨਾ ਦੇ ਕੇਸ ਨਾਂਮਾਤਰ ਰਹਿ ਗਏ ਹਨ , ਇਸ ਕਰਕੇ ਸਕੂਲ ਪੂਰੀ ਤਰ੍ਹਾਂ ਖੁੱਲ੍ਹਣੇ ਚਾਹੀਦੇ ਹਨ। ਉਧਰ , ਮਾਪਿਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕਰੋਨਾ ਦੇ ਕੇਸ ਆਉਣੇ ਬੰਦ ਨਹੀਂ ਹੋਏ ਤੇ ਬੱਚਿਆਂ ਦੇ ਮੁਕੰਮਲ ਟੀਕਾਕਰਨ ਹੋਣ ਤੋਂ ਬਾਅਦ ਹੀ ਸਕੂਲ ਖੋਲ੍ਹਣੇ ਚਾਹੀਦੇ ਹਨ। ਹਾਲੇ ਬੱਚਿਆਂ ਨੂੰ ਸਕੂਲ ਭੇਜਣਾ ਵਿਦਿਆਰਥੀਆਂ ਤੇ ਪਰਿਵਾਰ ਦੇ ਹਿੱਤ ਵਿਚ ਨਹੀਂ। ਮਾਪਿਆਂ ਨੇ ਕਿਹਾ ਹੈ ਕਿ ਜੇ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਦੇ ਹਨ ਤਾਂ ਬੱਚੇ ਨਾ ਹੀ ਸਮਾਜਿਕ ਦੂਰੀ ਰੱਖ ਸਕਣਗੇ ਤੇ ਨਾ ਹੀ ਮਾਸਕ ਪਾਉਣਾ ਜ਼ਰੂਰੀ ਕਰ ਸਕਣਗੇ।