ਰਜਿ: ਨੰ: PB/JL-124/2018-20
RNI Regd No. 23/1979

ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮਾਂ ਪ੍ਰਤੀ ਪੱਬਾਂ ਭਾਰ ਹੋਏ ਆਈਟੀ ਵਿੰਗ ਅਤੇ ਯੂਥ ਅਕਾਲੀ ਦਲ ਦੇ ਵਰਕਰ, ਕੀਤੀਆਂ ਮੀਟਿੰਗਾਂ  

BY admin / October 14, 2021
 ਬਠਿੰਡਾ 14 ਅਕਤੂਬਰ ( ਸੁਖਵਿੰਦਰ ਸਿੰਘ ਸਰਾਂ ):-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋਡ ਦੀ ਸਰਕਾਰ ਬਣਨ ਤੇ ਪੰਜਾਬ ਦੀ ਤਰੱਕੀ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ 13 ਨੁਕਾਤੀ ਪ੍ਰੋਗਰਾਮ ਉਲੀਕੇ ਗਏ , ਜਿਨ੍ਹਾਂ ਨੂੰ ਘਰ ਘਰ ਪਹੁੰਚਾਉਣ ਲਈ ਆਈਟੀ ਵਿੰਗ ਅਤੇ ਯੂਥ ਅਕਾਲੀ ਦਲ ਦੇ ਵਰਕਰ ਪੱਬਾਂ ਭਾਰ ਹਨ । ਇਸ ਸਬੰਧੀ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿਚ ਵਰਕਰਾਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿਚ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀ ਨਵ ਸਿੰਗਲਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਤੇ ਨੌਜਵਾਨਾਂ ਨੂੰ 13 ਨੁਕਾਤੀ ਪ੍ਰੋਗਰਾਮਾਂ ਪ੍ਰਤੀ ਜਾਣਕਾਰੀ ਦਿੱਤੀ ਅਤੇ ਘਰ ਘਰ ਪਹੁੰਚ ਕਰ ਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ  ਜਾਣੂ ਕਰਵਾਉਣ ਲਈ ਡਿਊਟੀਆਂ ਲਾਈਆਂ । ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੀਨਵ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾਡੀਆਂ ਨੀਤੀਆਂ ਪ੍ਰਤੀ ਨੌਜਵਾਨਾਂ ਵਿੱਚ ਰੋਸ ਹੈ, ਕਿਉਂਕਿ ਇਨ੍ਹਾਂ ਪੰਜ ਸਾਲਾਂ ਵਿਚ ਨੌਜਵਾਨਾਂ ਨੂੰ ਕੋਈ ਰੁਜਗਾਰ ਨਹੀਂ ਮਿਲਿਆ ,ਨਾ ਹੀ ਰੁਜਗਾਰ ਭੱਤਾ ਦਿੱਤਾ ਗਿਆ ਅਤੇ ਸਰਕਾਰ ਨੇ ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ ਨੌਜਵਾਨਾਂ ਦੀ ਬਾਂਹ ਨਹੀਂ ਫੜੀ ,ਜਿਸ ਕਰਕੇ ਪੰਜਾਬ ਦਾ ਨੌਜਵਾਨ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਪੱਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਦਿਸ਼ਾ ਨਿਰਦੇਸ਼  ਤੇ ਹਰ ਵਰਗ ਦੀ ਭਲਾਈ ਲਈ ਜਨ ਸੰਪਰਕ ਮੁਹਿੰਮ ਤਹਿਤ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਸਮੱਸਿਆਵਾਂ ਨੂੰ  ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸਰਕਾਰੀ ਖੇਤਰ ਵਿੱਚ ਇੱਕ ਲੱਖ ਅਤੇ ਨਿੱਜੀ ਖੇਤਰ ਵਿੱਚ ਦੱਸ ਲੱਖ ਨੌਕਰੀਆਂ ਉਪਲੱਬਧ ਕਰਵਾਉਣਾ, ਜਨਤਕ ਅਤੇ ਨਿੱਜੀ ਖੇਤਰ  ਉਦਯੋਗ ਵਿਚ ਪੰਜਾਬ ਦੇ ਨੌਜਵਾਨਾਂ ਲਈ 75 ਫੀਸਦੀ ਨੌਕਰੀਆਂ ਦਾ ਰਾਖਵਾਂਕਰਨ, ਵਿਦਿਆਰਥੀ ਸਿੱਖਿਆ  ਕਾਰਡ, ਹਰ ਜਲ੍ਹਿੇ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਵਰਗੇ ਅਹਿਮ ਫੈਸਲੇ ਨੌਜਵਾਨਾਂ ਲਈ ਤਰੱਕੀ ਦਾ ਰਾਹ ਖੋਲ੍ਹਣਗੇ, ਜਿਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੀ ਸਰਕਾਰ ਬਣਨੀ ਤੈਅ ਹੈ  ।