ਰਜਿ: ਨੰ: PB/JL-124/2018-20
RNI Regd No. 23/1979

ਬੀ.ਐੱਸ.ਐੱਫ. ਦਾ ਘੇਰਾ ਵਧਾਉਣ ਦਾ ਜ਼ੋਰਦਾਰ ਵਿਰੋਧ
 
BY admin / October 14, 2021
ਚੰਡੀਗੜ੍ਹ, 14 ਅਕਤੂਬਰ, (ਦਵਿੰਦਰਜੀਤ ਸਿੰਘ ਦਰਸ਼ੀ)- ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਅੰਤਰਰਾਸਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਵੱਧ ਅਧਿਕਾਰ ਦੇਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। ਇਸ ਦੌਰਾਨ ਮੁਜ਼ਾਹਰਾ ਕਰ ਰਹੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ -3 ਦੇ ਪੁਲਿਸ ਥਾਣੇ ਵਿੱਚ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚੰਡੀਗੜ੍ਹ ਦੇ ਸੈਕਟਰ -3 ਦੇ ਪੁਲਿਸ ਥਾਣੇ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਅਤੇ ਹੁਣ ਬੀਐੱਸਐੱਫ ਜ਼ਰੀਏ ਪੰਜਾਬ ਨੂੰ ਪਾਵਰਲੈੱਸ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਅੱਧਾ ਪੰਜਾਬ ਬੀਐੱਸਐੱਫ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪੱਛਮੀ ਬੰਗਾਲ , ਅਸਾਮ ਸਮੇਤ ਪੂਰਬੀ ਸੂਬਿਆਂ ‘ਚ ਵੀ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਿਆ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਤੋਂ 50 ਕਿੱਲੋਮੀਟਰ ਅੰਦਰ ਤੱਕ ਬੀਐੱਸਐੱਫ ਕਾਰਵਾਈ ਕਰ ਸਕੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰ ਖਿਲਾਫ਼ ਲੜਾਈ ਕਿਉਂ ਨਹੀਂ ਲੜ ਰਹੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਟਵੀਟ ਕਰਕੇ ਹੀ ਵਿਰੋਧ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਨਾਲ ਹੁੰਦੇ ਵਿਤਕਰੇ ‘ਤੇ ਚੁੱਪ ਬੈਠੀ ਹੈ। ਕੇਂਦਰ ਦੇ ਫ਼ੈਸਲੇ ਜ਼ਰੀਏ ਸੰਘੀ-ਢਾਂਚੇ ‘ਤੇ ਕੀਤਾ ਗਿਆ ਹਮਲਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ ਮੌਜੂਦ ਹਨ। ਦਰਅਸਲ ‘ਚ ਕੇਂਦਰ ਸਰਕਾਰ ਨੇ ਬੀਐੱਸਐੱਫ ਦੇ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਹੈ। ਹੁਣ ਭਾਰਤ ਦੇ ਸਰਹੱਦੀ ਸੂਬਿਆਂ (ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤਿ੍ਰਪੁਰਾ) ਦੇ ਕੌਮਾਤਰੀ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿੱਚ ਸ਼ੱਕੀ ਵਿਅਕਤੀਆਂ ਨੂੰ ਗਿ੍ਰਫਤਾਰ ਕਰ ਸਕਣਗੇ, ਉਨ੍ਹਾਂ ਦੀ ਤਲਾਸ਼ੀ ਲੈ ਸਕਣਗੇ ਤੇ ਇਤਰਾਜਯੋਗ ਸਾਮਾਨ ਨੂੰ ਜਬਤ ਵੀ ਕਰ ਸਕਣਗੇ। ਇਸ ਤੋਂ ਪਹਿਲਾਂ ਬੀਐੱਸਐੱਫ ਨੂੰ ਸਰਹੱਦੀ ਸੂਬਿਆਂ ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤਿ੍ਰਪੁਰਾ ਵਿੱਚ ਸਰਹੱਦ ਤੋਂ ਕੇਵਲ 15 ਕਿਲੋਮੀਟਰ ਅੰਦਰ ਤੱਕ ਹੀ ਕਾਰਵਾਈ ਕਰਨ ਦਾ ਅਧਿਕਾਰ ਸੀ। ਹੁਣ ਬੀਐੱਸਐੱਫ ਕੋਲ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਪੁਲਿਸ ਵਾਂਗ ਹੀ ਨਿਗਰਾਨੀ, ਤਲਾਸ਼ੀ, ਛਾਪੇਮਾਰੀ, ਬਰਾਮਦ ਸਮੱਗਰੀ ਜ਼ਬਤ ਕਰਨ ਅਤੇ ਗਿ੍ਰਫ਼ਤਾਰੀਆਂ ਕਰਨ ਦੇ ਹੱਕ ਹੋਣਗੇ। ਕੇਂਦਰੀ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿੱਚ ਬੀਐੱਸਐੱਫ ਨੂੰ ਸੀਆਰਪੀਸੀ, ਪਾਸਪੋਰਟ ਐਕਟ ਅਤੇ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਕਾਰਵਾਈ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਹਾਲਾਂਕਿ ਗੁਜਰਾਤ ਵਿੱਚ ਬੀਐੈੱਸਐੱਫ ਦੇ ਅਧਿਕਾਰ ਖੇਤਰ ਨੂੰ 80 ਕਿਲੋਮੀਟਰ ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ, ਜਦੋਂਕਿ ਰਾਜਸਥਾਨ ਵਿੱਚ ਇਹ ਘੇਰਾ ਪਹਿਲਾਂ ਵਾਂਗ 50 ਕਿਲੋਮੀਟਰ ਦਾ ਹੀ ਰਹੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਅੱਧੇ ਸੂਬੇ ਦੀ ਵਾਗਡੌਰ ਬੀ.ਐਸ.ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਸੂਬਾ ਅਸਿੱਧੇ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲ ਗਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਨੂੰ ਸਿੱਧਾ ਕੇਂਦਰੀ ਰਾਜ ਦੇ ਅਧੀਨ ਲਿਆਉਣ ਦਾ ਇਸ ਯਤਨ ਦਾ ਲਾਜ਼ਮੀ ਤੌਰ ਅਤੇ ਯਕੀਨੀ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸੰਘੀ ਸਿਧਾਂਤਾਂ ਤੇ ਸੰਵਿਧਾਨਕ ਵਿਵਸਥਾਵਾਂ ਦੀ ਦੁਰਵਰਤੋਂ ’ਤੇ ਬੇਹੱਦ ਸਵਾਲੀਆ ਰਸਤੇ ਰਾਹੀਂ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬੀ. ਐਸ. ਐਫ਼ ਨੂੰ ਵੱਡੀਆਂ ਤਾਕਤਾਂ ਦੇ ਕੇ ਸੂਬਾ ਪੁਲਸ ਤੋਂ ਆਮ ਪੁਲਸ ਦੀਆਂ ਜ਼ਿੰਮੇਵਾਰੀਆਂ ਵੀ ਖੋਹ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਧਾਂਤ ਅਨੁਸਾਰ ਸੂਬਾ ਸਰਕਾਰ ਹੀ ਲੋੜ ਪੈਣ ’ਤੇ ਸੂਬਾ ਪ੍ਰਸ਼ਾਸ਼ਨ ਰਾਹੀਂ ਸਹਾਇਤਾ ਤੇ ਮਦਦ ਲਈ ਕੇਂਦਰੀ ਬਲ ਸੱਦ ਸਕਦੀ ਹੈ। ਕੇਂਦਰ ਸਰਕਾਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਿਨਾਂ ਇਹ ਕੇਂਦਰੀ ਬਲ ਸੂਬੇ ਸਿਰ ਮੜ ਨਹੀਂ ਸਕਦੀ। ਅਕਾਲੀ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ’ਤੇ ਸੂਬਾ ਸਰਕਾਰ ਦਾ ਸਟੈਂਡ ਸਪਸ਼ਟ ਕਰਨ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਹੁਣ ਬੀਐਸਐਫ ਨੂੰ ਅੰਤਰਰਾਸਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਤਲਾਸੀ, ਗਿ੍ਰਫਤਾਰੀ ਅਤੇ ਜਬਤ ਕਰਨ ਦੀਆਂ ਸਕਤੀਆਂ ਦਿੱਤੀਆਂ ਗਈਆਂ ਹਨ। ਇਸ ਦੇ ਮੱਦੇਨਜਰ ਪੰਜਾਬ ਕਾਂਗਰਸ ਵਿਚ ਇੱਕ ਵਾਰ ਫਿਰ ਸਿਆਸੀ ਹਲਚਲ ਸੁਰੂ ਹੋ ਗਈ ਹੈ। ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਹਮੋ -ਸਾਹਮਣੇ ਹੋਏ ਹਨ। ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਵਧੇਰੇ ਸਕਤੀਆਂ ਦੇਣ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਮੁੱਖ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ, ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਹੱਦ ‘ਤੇ ਤਾਇਨਾਤ ਬੀਐਸਐਫ ਦਾ ਦਾਇਰਾ ਵਧਾ ਦਿੱਤਾ ਹੈ। ਬੀਐਸਐਫ ਹੁਣ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਭਾਰਤੀ ਖੇਤਰ ਦੇ ਅੰਦਰ 50 ਕਿਲੋਮੀਟਰ ਤੱਕ ਕੋਈ ਵੀ ਕਾਰਵਾਈ ਕਰ ਸਕੇਗਾ। ਹੁਣ ਬੀਐਸਐਫ ਨੂੰ ਤਲਾਸੀ ਲੈਣ, ਸੱਕੀ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਅਤੇ ਜਬਤ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਪਹਿਲਾਂ ਬੀਐਸਐਫ ਸਿਰਫ 15 ਕਿਲੋਮੀਟਰ ਤੱਕ ਕੰਮ ਕਰ ਸਕਦੀ ਸੀ। ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਵਿਚ ਵਿਰੋਧ ਸੁਰੂ ਹੋ ਗਿਆ ਹੈ। ਕਈ ਸਿਆਸੀ ਪਾਰਟੀਆਂ ਨੇ ਕੇਂਦਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ, ‘ਕੇਂਦਰ ਸਰਕਾਰ ਦਾ ਇਹ ਫੈਸਲਾ ਸੰਘੀ ਢਾਂਚੇ‘ ਤੇ ਸਿੱਧਾ ਹਮਲਾ ਹੈ। ਬੀਐਸਐਫ ਨੂੰ 50 ਕਿਲੋਮੀਟਰ ਤੱਕ ਕੰਮ ਕਰਨ ਦੀ ਸਕਤੀ ਦੇਣ ਦਾ ਫੈਸਲਾ ਤਰਕਹੀਣ ਹੈ। ਮੈਂ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਇਹ ਫੈਸਲਾ ਵਾਪਸ ਲੈਣ ਦੀ ਬੇਨਤੀ ਕਰਦਾ ਹਾਂ। ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ, ‘ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕਰਦਾ ਹਾਂ। ਮੈਨੂੰ ਸਮਝ ਨਹੀਂ ਆ ਰਹੀ ਕਿ ਸਰਕਾਰ ਦੇ ਦਿਮਾਗ ਵਿਚ ਕੀ ਚੱਲ ਰਿਹਾ ਹੈ। ਇਹ ਸਾਡੇ ਅਧਿਕਾਰਾਂ ‘ਤੇ ਹਮਲਾ ਹੈ। ਰੰਧਾਵਾ ਨੇ ਕੇਂਦਰ ਦੇ ਇਸ ਫੈਸਲੇ ਨੂੰ ਤਰਕਹੀਣ ਕਰਾਰ ਦਿੱਤਾ ਹੈ। ਹਾਲਾਂਕਿ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਸਨੇ ਸੁਰੱਖਿਆ ਬਲਾਂ ਨੂੰ ਰਾਜਨੀਤੀ ਵਿੱਚ ਨਾ ਖਿੱਚਣ ਦੀ ਗੱਲ ਕਹੀ ਹੈ। ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕੈਪਟਨ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਅਤੇ ਕਿਹਾ, ‘ਸਾਡੇ ਫੌਜੀ ਕਸਮੀਰ ਵਿਚ ਸਹੀਦ ਹੋ ਰਹੇ ਹਨ। ਅਸੀਂ ਦੇਖ ਰਹੇ ਹਾਂ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਪੰਜਾਬ ਨੂੰ ਹਥਿਆਰ ਅਤੇ ਨਸੀਲੇ ਪਦਾਰਥ ਭੇਜ ਰਹੇ ਹਨ। ਅਜਿਹੀ ਸਥਿਤੀ ਵਿਚ, ਬੀਐਸਐਫ ਦੀ ਮੌਜੂਦਗੀ ਅਤੇ ਵਧੀਆਂ ਸਕਤੀਆਂ ਸਾਨੂੰ ਵਧੇਰੇ ਮਜਬੂਤਬਣਾਉਣਗੀਆਂ। ਕੈਪਟਨ ਨੇ ਇਹ ਵੀ ਕਿਹਾ ਕਿ ਜਦੋਂ ਭਾਰਤ ਦੀ ਸੁਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਾਨੂੰ ਰਾਜਨੀਤੀ ਤੋਂ ਉੱਪਰ ਉੱਠਣਾ ਪਵੇਗਾ। ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਆਪਣੀ ਹੀ ਪਾਰਟੀ ਨੂੰ ਘੇਰਦੇ ਨਜਰ ਆਏ। ਉਨ੍ਹਾਂ ਨੇ ਟਵੀਟ ਕੀਤਾ, ‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁਝ ਮੰਗਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ ਕਿ ਉਹ ਕੀ ਮੰਗ ਰਹੇ ਹਨ। ਪੰਜਾਬ ਦਾ 25 ਹਜਾਰ ਵਰਗ ਕਿਲੋਮੀਟਰ ਖੇਤਰ ਬੀਐਸਐਫ ਦੇ ਅਧਿਕਾਰ ਖੇਤਰ ਵਿਚ ਆ ਗਿਆ ਹੈ। ਪੰਜਾਬ ਪੁਲਿਸ ‘ਤੇ ਸਵਾਲ ਉੱਠ ਰਹੇ ਹਨ। ਸ੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਇਸ ਫੈਸਲੇ ਪਿੱਛੇ ਕੇਂਦਰ ਅਤੇ ਸੂਬਾ ਸਰਕਾਰ ਦੀ ਮਿਲੀਭੁਗਤ ਦਾ ਦੋਸ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਲਈ ਰਾਜ ਦੀ ਸਹਿਮਤੀ ਤੋਂ ਬਿਨਾਂ ਇੰਨਾ ਵੱਡਾ ਫੈਸਲਾ ਲੈਣਾ ਸੰਭਵ ਨਹੀਂ ਹੈ। ਉਸ ਨੇ ਦੋਸ ਲਾਇਆ ਕਿ ਚੰਨੀ ਅਤੇ ਉਸ ਦੇ ਸਾਥੀ ਹੁਣ ਫੈਸਲੇ ਪਿੱਛੇ ਸਮੂਲੀਅਤ ਲੁਕਾਉਣ ਲਈ ਰੌਲਾ ਪਾ ਰਹੇ ਹਨ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਪਿਛਲੇ ਹਫਤੇ ਅਚਾਨਕ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਮਿਲੇ ਸਨ ਅਤੇ ਇਸ ਮੀਟਿੰਗ ਨੇ ਇਸ ਫੈਸਲੇ ਦਾ ਰਾਹ ਸਾਫ ਕਰ ਦਿੱਤਾ ਸੀ। ਹਾਲਾਂਕਿ, ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੀਐਮ ਚੰਨੀ ਨੇ ਨਾ ਤਾਂ ਅਜਿਹਾ ਕੋਈ ਮੁੱਦਾ ਕੇਂਦਰ ਕੋਲ ਉਠਾਇਆ ਅਤੇ ਨਾ ਹੀ ਬੀਐਸਐਫ ਦੀਆਂ ਸਕਤੀਆਂ ਵਧਾਉਣ ਲਈ ਕਿਹਾ।
ਜਦ ਤੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾਇਆ ਗਿਆ ਹੈ, ਉਦੋਂ ਤੋਂ ਕਾਂਗਰਸ ਲਗਾਤਾਰ ਭਾਜਪਾ ਉੱਤੇ ਹਮਲੇ ਕਰ ਰਹੀ ਹੈ। ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ ਇਸ ਨੂੰ ਕੇਂਦਰ ਦਾ ਇੱਕਤਰਫਾ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਆਦੇਸ ਨੂੰ ਗੁਜਰਾਤ ਵਿੱਚ ਨਸਅਿਾਂ ਦੀ ਬਰਾਮਦਗੀ ਨਾਲ ਜੋੜ ਦਿੱਤਾ। ਸੁਰਜੇਵਾਲਾ ਨੇ ਟਵੀਟ ਵਿੱਚ ਕਿਹਾ, “ਦਿ ਕ੍ਰੋਨੋਲਾਜੀ- 25,000 ਕਿਲੋਗ੍ਰਾਮ ਹੈਰੋਇਨ 9 ਜੂਨ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ ਪਹੁੰਚੀ। 13 ਸਤੰਬਰ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ 3,000 ਕਿਲੋਗ੍ਰਾਮ ਹੈਰੋਇਨ ਫੜੀ ਗਈ ਪੰਜਾਬ ਵਿੱਚ ਬੀਐਸਐਫ਼ ਦਾ ਅਧਿਕਾਰ ਖੇਤਰ ਇੱਕਤਰਫ਼ਾ 15 ਕਿਲੋਮੀਟਰ ਵਧਾ ਕੇ 50 ਕਿਲੋਮੀਟਰ ਕੀਤਾ ਗਿਆ। ਸੰਘਵਾਦ (ਫ਼ੈਡਰਿਲਜ਼ਮ) ਖਤਮ, ਸਾਜਸਿ ਸਪੱਸ਼ਟ।“ ਰਣਦੀਪ ਸੁਰਜੇਵਾਲਾ ਦਾ ਵਿਅਤਗ ਉਸ ਫੈਸਲੇ ਬਾਰੇ ਹੈ, ਜਿਸ ਵਿੱਚ ਕੇਂਦਰ ਸਰਕਾਰ ਨੇ ਬੀਐਸਐਫ ਨੂੰ ਅੰਤਰਰਾਸਟਰੀ ਸਰਹੱਦ ਦੇ 50 ਕਿਲੋਮੀਟਰ ਦੇ ਅੰਦਰ ਖੇਤਰ ਵਿੱਚ ਸੱਕੀ ਵਿਅਕਤੀਆਂ ਦੀ ਤਲਾਸੀ ਲੈਣ, ਗਿ੍ਰਫਤਾਰੀ ਅਤੇ ਜਬਤੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਤੋਂ ਪਹਿਲਾਂ, ਬੀਐਸਐਫ ਨੂੰ ਪੰਜਾਬ ਵਿੱਚ ਅੰਤਰਰਾਸਟਰੀ ਸਰਹੱਦ ਤੋਂ 15 ਕਿਲੋਮੀਟਰ ਤੱਕ ਕਾਰਵਾਈ ਕਰਨ ਦਾ ਅਧਿਕਾਰ ਸੀ। ਕਈ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਇਸ ਕਦਮ ਦੇ ਪਿੱਛੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਟੈਗ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ, “ਮੈਂ ਅੰਤਰਰਾਸਟਰੀ ਸਰਹੱਦਾਂ ਦੇ ਨਾਲ 50 ਕਿਲੋਮੀਟਰ ਦੇ ਖੇਤਰ ਵਿੱਚ ਬੀਐਸਐਫ ਨੂੰ ਵਾਧੂ ਸਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ ‘ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਅਸੰਗਤ ਫੈਸਲੇ ਨੂੰ ਤੁਰੰਤ ਵਾਪਸ ਲੈਣ।“ ਹਾਲਾਂਕਿ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਕਦਮ ਦਾ ਸਮਰਥਨ ਕਰਦਿਆਂ ਕਿਹਾ,“ਬੀਐਸਐਫ ਦੀ ਵਧਦੀ ਮੌਜੂਦਗੀ ਅਤੇ ਸਕਤੀਆਂ ਹੀ ਸਾਨੂੰ ਹੋਰ ਮਜਬੂਤ ਬਣਾਉਂਦੀਆਂ ਹਨ। ਆਓ ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਨਾ ਘਸੀਟੀਏ।“ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਸ ਫੈਸਲੇ ਦੀ ਨਿੰਦਾ ਕੀਤੀ ਤੇ ਕੇਂਦਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।