ਰਜਿ: ਨੰ: PB/JL-124/2018-20
RNI Regd No. 23/1979

ਦੋਆਬਾ ਕਿਸਾਨ ਕਮੇਟੀ ਵੱਲੋਂ ਫੂਕਿਆ ਗਿਆ ਮੋਦੀ ਦਾ ਪੁਤਲਾ  

BY admin / October 15, 2021
ਦਸੂਹਾ , 15 ਅਕਤੂਬਰ (ਅਮਰਜੀਤ ਸਿੰਘ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਦੇ ਰੋਸ਼ ਵਿੱਚ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਹਾਜ਼ੀਪੁਰ ਦਸੂਹਾ ਵਿਖੇ ਇਕੱਠੇ ਹੋਏ ਕਿਸਾਨਾਂ ਵਲੋਂ ਜਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਅਤੇ ਉਸਦੇ ਮੰਤਰੀਆਂ ਦਾ ਦਸ ਸਿਰਾਂ ਵਾਲਾ ਪੁਤਲਾ ਫੂਕਿਆ ਗਿਆ।  ਇਸ ਮੌਕੇ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਬਰ ਜੰਗਵੀਰ ਸਿੰਘ ਚੌਹਾਨ ਵੀ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਸੰਘਰਸ਼ ਕਰਨਾ ਸਭ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਭਾਜਪਾ ਦੇ ਨੇਤਾ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਹਨ ।  ਉਨ੍ਹਾਂ ਕਿਹਾ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਸਾਨਾਂ ਦੇ ਕਾਤਲਾ ਨੂੰ ਬਿਨ੍ਹਾਂ ਕਿਸੇ ਦੇਰੀ ਸਜ਼ਾ ਹੋਣੀ ਚਾਹੀਦੀ ਹੈ ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ  ।