ਰਜਿ: ਨੰ: PB/JL-124/2018-20
RNI Regd No. 23/1979

ਦਾਮਨ ਬਾਜਵਾ ਨੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾ ਖੇਡਾਂ ਲਈ ਉਤਸ਼ਾਹਿਤ ਕੀਤਾ
 
BY admin / October 15, 2021
ਲੌਂਗੋਵਾਲ, 15 ਅਕਤੂਬਰ (ਜੁਮਾ ਲੌਂਗੋਵਾਲ)- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਾਂਗਰਸ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਜੀ ਨੇ ਪਿੰਡ ਦਿਆਲਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਦੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾਈ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੈਡਮ ਬਾਜਵਾ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ । ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਖੇਤਰ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵਪੂਰਨ ਸਥਾਨ ਹੈ। ਖੇਡਾਂ ਨੌਜਵਾਨਾਂ ਦੇ ਜੀਵਨ ਵਿੱਚ ਆਪਣਾ ਅਹਿਮ ਕਿਰਦਾਰ ਨਿਭਾਉਂਦੀਆਂ ਹਨ। ਖੇਡਾਂ  ਨੌਜਵਾਨਾਂ ਵਿੱਚ ਨੈਤਿਕ ਗੁਣਾ ਜਿਵੇਂ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ ਦਾ ਵਿਕਾਸ ਕਰਦੀਆਂ ਹਨ । ਅੱਜ ਜ਼ਿਆਦਾਤਰ ਨੌਜਵਾਨ ਗੈਂਗਵਾਰ ਤੇ ਨਸ਼ੇ ਜਿਹੀਆਂ ਕੁਰੀਤੀਆਂ 'ਚ ਫਸ ਕੇ ਆਪਣਾ ਬਹੁਮੁੱਲਾ ਜੀਵਨ ਵਿਅਰਥ ਗਵਾ ਰਹੇ ਹਨ। ਉਨ੍ਹਾਂ ਦੀ ਊਰਜਾ ਤੇ ਸਮੇਂ ਨੂੰ ਸਹੀ ਵਰਤੋਂ ਵਿਚ ਲਗਾਉਣ ਲਈ ਖੇਡਾਂ ਪ੍ਰਭਾਵਸ਼ਾਲੀ ਜ਼ਰੀਆ ਹੋ ਸਕਦੀਆਂ ਹਨ। ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਦਾ ਧਾਰਨੀ ਬਣਾਉਂਦੀਆਂ ਹਨ। ਇਸੇ ਸੋਚ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਸਪੋਰਟਸ ਵੈਲਫੇਅਰ ਕਲੱਬ ਦਿਆਲਗੜ੍ਹ ਦੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਤੇ ਹੱਲਾਸ਼ੇਰੀ ਦਿੱਤੀ। ਇਸ ਮੌਕੇ ਨਵਦੀਪ ਸਿੰਘ ਚੇਅਰਮੈਨ ਮਾਰਕੀਟ ਚੀਮਾ, ਗੁਰਪ੍ਰੀਤ ਸਿੰਘ ਪ੍ਰਧਾਨ, ਸਰਪੰਚ ਨਾਜਰ ਸਿੰਘ, ਸੈਕਟਰੀ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਹਾਜ਼ਰ ਸਨ।