ਰਜਿ: ਨੰ: PB/JL-124/2018-20
RNI Regd No. 23/1979

ਕਿਸਾਨਾਂ ਨੂੰ ਦਰੜਨ ਵਾਲੇ ਆਸ਼ੀਸ਼ ਮਿਸ਼ਰਾਂ ਨੂੰ ਤੁਰੰਤ ਮਿਸਾਲੀ ਸਜ਼ਾ ਦਿੱਤੀ ਜਾਵੇ- ਅਵਤਾਰ ਡਾਂਡੀਆ
 
BY admin / October 16, 2021
ਹੁਸ਼ਿਆਰਪੁਰ, 16 ਅਕਤੂਬਰ (ਤਰਸੇਮ ਦੀਵਾਨਾਂ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਸ਼ਾਤਮਈ ਪ੍ਰਦਰਸਨ ਕਰ ਰਹੇ ਕਿਸਾਨਾਂ ਨੂੰ ਕਥਿਤ ਤੌਰ ‘ਤੇ ਗੱਡੀ ਹੇਠਾਂ ਦਰੜਨ ਵਾਲੇ ਆਸ਼ੀਸ਼ ਮਿਸ਼ਰਾਂ ਖਿਲਾਫ ਤੁਰੰਤ ਕਾਰਵਾਈ ਕਰਕੇ ਮਿਸਾਲੀ ਸਜਾ ਦਿੱਤੀ ਜਾਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਦੌਆਬਾ ਜੋਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਡਾਂਡੀਆਂ ਜਿਲ੍ਹਾ ਦਿਹਾਤੀ ਪ੍ਰਧਾਨ ਹੁਸ਼ਿਆਰਪੁਰ ਨੇ ਕੀਤਾ। ਉਨ੍ਹਾਂ ਕਿਸਾਨਾਂ ਦੇ ਹਥਿਆਰੇ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਘਟਨਾਂ ਦੀ ਨਿਰਪੱਖ ਜਾਂਚ ਲਈ ਇਸ ਮੰਤਰੀ ਦੇ ਬਚਾਅ ‘ਚ ਆਉਣ ਦੀ ਬਜਾਏ ਭਾਜਪਾ ਨੂੰ ਇਸ ਮੰਤਰੀ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਦਰ ਸਰਕਾਰ ਵਲੋਂ ਧੱਕੇ ਨਾਲ ਥੋਪੇ ਕਾਨੂੰਨਾਂ ਖਿਲਾਫ ਅਵਾਜ ਚੁੱਕ ਰਹੇ ਕਿਸਾਨਾਂ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਵਾਪਸੀ ਲਈ ਸ਼ਾਤਮਈ ਪ੍ਰਦਰਸਨ ਕਰ ਰਹੇ ਕਿਸਾਨਾਂ ਨੂੰ ਭਾਜਪਾ ਆਗੂਆਂ ਵਲੋਂ ਗੱਡੀਆਂ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸੱਤਾ ਦੇ ਹੰਕਾਰ ਵਿੱਚੋਂ ਬਾਹਰ ਨਿਕਲ ਕੇ ਦੇਸ਼ ਦੇ ਲੋਕਾਂ ਦੀ ਅਵਾਜ ਸੁਣਨੀ ਚਾਹੀਦੀ ਹੈ ਪਰ ਜੇਕਰ ਭਾਜਪਾ ਨੇ ਅਜਿਹਾ ਨਾਦਰਸ਼ਾਹੀ ਵਤੀਰਾ ਧਾਰਨ ਕਰੀ ਰੱਖਿਆ ਤਾਂ ਭਾਜਪਾ ਨੂੰ ਕੁਰਸੀ ਤੇ ਬਿਠਾਉਣ ਵਾਲੇ ਲੋਕ ਲੋਕਤੰਤਰਿਕ ਤਰੀਕੇ ਰਾਹੀ ਭਾਜਪਾ ਨੂੰ ਹਮੇਸ਼ਾਂ ਲਈ ਸੱਤਾ ਤੋਂ ਬਾਹਰ ਕਰ ਦੇਣਗੇ।