ਰਜਿ: ਨੰ: PB/JL-124/2018-20
RNI Regd No. 23/1979

ਸਿੰਘੂ ਬਾਰਡਰ ਕਤਲ ਮਾਮਲਾ : ਨਿਹੰਗ ਸਰਬਜੀਤ ਸਿੰਘ ਨੂੰ 7 ਦਿਨਾਂ ਪੁਲਿਸ ਰਿਮਾਂਡ ’ਤੇ ਭੇਜਿਆ
 
BY admin / October 16, 2021
ਨਵੀਂ ਦਿੱਲੀ, 16 ਅਕਤੂਬਰ, (ਯੂ.ਐਨ.ਆਈ.)- ਸਿੰਘੂ ਬਾਰਡਰ ਕਤਲ ਮਾਮਲੇ ਵਿਚ ਮੁਲਜਮ ਨਿਹੰਗ ਸਰਬਜੀਤ ਸਿੰਘ ਨੂੰ ਅੱਜ ਸੋਨੀਪਤ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਬਜੀਤ ਨੂੰ 7 ਦਿਨਾਂ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ ਨਿਹੰਗ ਸਰਬਜੀਤ ਸਿੰਘ ਨੇ ਸਿੰਘੂ ਬਾਰਡਰ ਕਤਲੇਆਮ ਮਾਮਲੇ ਵਿੱਚ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਉਸਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਸੀ ਅਤੇ ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ ਕੀਤਾ। ਸਰਬਜੀਤ ਸਿੰਘ ਨੇ ਪੁਲਿਸ ਦੇ ਸਾਹਮਣੇ ਦਾਅਵਾ ਕੀਤਾ ਕਿ ਉਹ ਇਸ ਕਤਲ ਦੇ ਪਿੱਛੇ ਸੀ। ਉਸ ਨੇ ਹੱਥ ਕੱਟਣ ਅਤੇ ਕਤਲ ਦੀ ਜੰਿਮੇਵਾਰੀ ਲਈ ਹੈ। ਪੁਲਿਸ ਦੇ ਅਨੁਸਾਰ, ਹੁਣ ਸਰਬਜੀਤ ਤੋਂ ਪੁੱਛਗਿੱਛ ਵਿੱਚ ਇਹ ਪਤਾ ਲਗਾਇਆ ਜਾਵੇਗਾ ਕਿ ਉਸ ਸਮੇਂ ਉਸਦੇ ਨਾਲ ਉੱਥੇ ਹੋਰ ਕੌਣ ਮੌਜੂਦ ਸੀ। ਪੁਲਿਸ ਉਨ੍ਹਾਂ ਸਾਰੇ ਵੀਡੀਓਜ ਨੂੰ ਵੀ ਸਕੈਨ ਕਰ ਰਹੀ ਹੈ ਜਿਨ੍ਹਾਂ ਵਿੱਚ ਇਹ ਪਾਇਆ ਜਾ ਰਿਹਾ ਹੈ ਕਿ ਕਤਲ ਕਿੰਨੀ ਬੇਰਹਿਮੀ ਨਾਲ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਜਾਂਚ ਵਿੱਚ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜੇਕਰ ਕੋਈ ਆਰੋਪੀ ਕਤਲ ਵਿੱਚ ਸਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਗਿ੍ਰਫਤਾਰ ਕਰ ਲਿਆ ਜਾਵੇਗਾ। ਜਕਿਰਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗ ਸਿੰਘਾਂ ਦੇ ਇਕ ਸਮੂਹ ਨੂੰ ਕਥਿਤ ਤੌਰ ‘ਤੇ ਇਸ ਘਟਨਾ ਲਈ ਜੰਿਮੇਵਾਰ ਠਹਿਰਾਇਆ ਜਾ ਰਿਹਾ ਸੀ। ਸੋਸਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ‘ਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਸੀ। ਦੋਸ ਹੈ ਕਿ ਇਹ ਵਿਅਕਤੀ ਸਿੱਖ ਧਾਰਮਿਕ ਪਵਿੱਤਰ ਗ੍ਰੰਥ ਦਾ ਅਪਮਾਨ ਕਰਦਾ ਫੜਿਆ ਗਿਆ ਸੀ, ਜਿਸ ਤੋਂ ਬਾਅਦ ਨਿਹੰਗਾਂ ਨੇ ਉਸ ਦੀ ਹੱਤਿਆ ਕਰ ਦਿੱਤੀ।