ਰਜਿ: ਨੰ: PB/JL-124/2018-20
RNI Regd No. 23/1979

ਪੰਜਾਬ ਸਰਕਾਰ ਨੇ 31 ਅਕਤੂਬਰ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ, ਨਵੇਂ ਦਿਸ਼ਾ ਨਿਰਦੇਸ਼ ਜਾਰੀ
 
BY admin / October 16, 2021
ਚੰਡੀਗੜ੍ਹ, 16 ਅਕਤੂਬਰ, (ਦਵਿੰਦਰਜੀਤ ਸਿੰਘ ਦਰਸ਼ੀ)- ਸੂਬਾ ਸਰਕਾਰ ਨੇ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਕੋਵਿਡ-19 ਪਾਬੰਦੀਆਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਸਰਕਾਰ ਵਲੋਂ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਭਾਵੇਂ ਕਿ ਕੋਵਿਡ ਮਾਮਲੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ ਪਰ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸਾਵਧਾਨੀਆਂ ਅਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਦਾਖ਼ਲ ਹੋਣ ਅਤੇ ਹਵਾਈ ਯਾਤਰੀਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਜਾਂ 72 ਘੰਟਿਆਂ ਦੇ ਅੰਦਰ ਦੀ ਨੇਗੇਟਿਵ ਆਰਟੀਪੀਸੀਆਰਰਿਪੋਰਟ ਲਾਜ਼ਮੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇੰਡੋਰ ਪ੍ਰੋਗਰਾਮ ਲਈ 400 ਅਤੇ ਆਉਟਡੋਰ ਲਈ 600 ਲੋਕਾਂ ਨੂੰ ਆਗਿਆ ਦਿੱਤੀ ਗਈ ਹੈ। ਭਾਵੇਂ ਕਿ ਕੋਵਿਡ ਮਾਮਲੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ ਪਰ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸਾਵਧਾਨੀਆਂ ਅਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।