ਰਜਿ: ਨੰ: PB/JL-124/2018-20
RNI Regd No. 23/1979

ਸੰਗਰੂਰ ਜਲਿੇ ਦੀ ਪੰਜੇ ਵਿਧਾਨਸਭਾ ਸੀਟਾਂ ਲੜੇਗੀ ਭਾਜਪਾ :-ਜਤਿੰਦਰ ਕਾਲੜਾ 
 
BY admin / December 05, 2021
ਸੰਗਰੂਰ, 05 ਦਸੰਬਰ (ਅਵਤਾਰ ਸਿੰਘ ਛਾਜਲੀ, ਜਸਪਾਲ ਸਿੰਘ ਜਿੰਮੀ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕੋਡੀਨੇਟਰ ਸੈੱਲ ਜਤਿੰਦਰ ਕਾਲੜਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਭਾਰਤੀ ਜਨਤਾ ਪਾਰਟੀ ਜਲ੍ਹਿਾ ਸੰਗਰੂਰ ਦੀਆਂ ਪੰਜੇ ਸੀਟਾਂ ਉਪਰ ਵਿਧਾਨ ਸਭਾ ਚੋਣਾਂ ਲੜੇਗੀ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਆਗੂ ਲੰਮੇਂ ਸਮੇਂ ਤੋਂ ਸਮਾਜ ਸੇਵਾ ਕਰ ਰਹੇ ਹਨ ਅਤੇ ਸ੍ਰੋਮਣੀ ਅਕਾਲੀ ਦਲ ਗੱਠਜੋੜ ਟੁੱਟਣ ਉਪਰੰਤ ਭਾਜਪਾ ਆਗੂ ਵਿਧਾਨ ਸਭਾ ਸੀਟਾਂ ਉੱਪਰ ਚੁਣਾਓ ਲੜਨ ਦੀ ਤਿਆਰੀ ਕਰ ਰਹੇ ਸਨ। ਜਤਿੰਦਰ ਕਾਲੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ ਦੀਆਂ ਸੱਤ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਹਿਤੈਸੀ ਨੀਤੀਆਂ ਨੂੰ ਜਨ- ਜਨ ਤੱਕ ਲੈ ਕੇ ਜਾਵੇਗੀ ਅਤੇ ਪੰਜਾਬ ਦੀਆਂ ਸਮੱਸਿਆਵਾਂ ਤੇ ਮੁੱਦੇ ਕੇਂਦਰ ਸਰਕਾਰ ਕੋਲੋਂ ਹੱਲ ਕਰਵਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਜਾਂ ਕੋਈ ਵੀ ਪਾਰਟੀ ਪੰਜਾਬ ਦੀਆਂ ਸਮੱਸਿਆਵਾਂ, ਆਰਥਿਕ ਸਥਿਤੀ ਨੂੰ ਦੇਖ ਕੇ ਕੋਈ ਹੱਲ ਨਹੀਂ ਕਰਵਾ ਸਕਦੇ। ਇਕ ਭਾਜਪਾ ਹੀ ਹੈਂ ਜੋ ਕੇਂਦਰ ਸਰਕਾਰ ਦੇ ਸਹਿਯੋਗ ਦੇ ਨਾਲ ਪੰਜਾਬ ਦਾ ਚਹੁਮੁੱਖੀ ਵਿਕਾਸ ਕਰ ਸਕਦੀ ਹੈ, ਜਿਸ ਕਾਰਨ ਪੰਜਾਬ ਦੇ ਵਿੱਚ ਭਾਜਪਾ ਸਰਕਾਰ ਬਣੇਗੀ। ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਅਤੇ ਸਮੁੱਚੇ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਕਰ ਸਕਦੀ ਹੈ  ਇਸ ਲਈ ਸਮੁੱਚੇ ਪੰਜਾਬੀਆਂ ਨੂੰ ਭਾਜਪਾ ਪ੍ਰਤੀ ਵਿਸਵਾਸ ਪ੍ਰਗਟ ਕਰਦੇ ਹੋਏ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਿੰਦਰ ਸਿੰਘ ਕਪਿਆਲ ,ਸੂਬਾ ਜਨਰਲ ਸਕੱਤਰ, ਕਿਸਾਨ ਮੋਰਚਾ ਪੰਜਾਬ ,ਐਡਵੋਕੇਟ ਲਲਿਤ ਗਰਗ ਸੂਬਾ ਕਮੇਟੀ ਮੈਂਬਰ, ਅਵਿਨਾਸ ਰਾਣਾ  ਪ੍ਰੈਸ ਸਕੱਤਰ ਕਿਸਾਨ ਮੋਰਚਾ ਪੰਜਾਬ ਸਾਮਿਲ ਹੋਏ।