ਰਜਿ: ਨੰ: PB/JL-124/2018-20
RNI Regd No. 23/1979

ਮਨਪ੍ਰੀਤ ਬਾਦਲ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
 
BY admin / December 05, 2021
ਬਠਿੰਡਾ, 5 ਦਸੰਬਰ ( ਸੁਖਵਿੰਦਰ ਸਿੰਘ ਸਰਾਂ ) : ਸ਼ਹਿਰ ਵਿਚ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਗਾਤਾਰ ਯਤਨ ਕਰ ਰਹੇ ਹਨ। ਜਿੱਥੇ ਸਰਕਾਰੀ ਸਕੂਲਾਂ ਦੀਆਂ ਆਧੁਨਿਕ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ ਉਥੇ ਸਕੂਲ ਵਿਚ ਵਿਦਿਆਰਥੀਆਂ ਨੂੰ ਹਰ ਕਿਸਮ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਅੱਜ ਫਿਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਕਰੋੜਾਂ ਦੀ ਲਾਗਤ ਨਾਲ ਨਵੀਆਂ ਉਸਾਰੀਆਂ ਗਈਆਂ ਇਮਾਰਤਾਂ ਦਾ ਉਦਘਾਟਨ ਕੀਤਾ। ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ, ਦੇਸ ਰਾਜ ਪ੍ਰਾਈਮਰੀ ਸਕੂਲ ਕਿੱਕਰ ਬਾਜ਼ਾਰ ਅਤੇ ਸਰਕਾਰੀ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਸੰਜੇ ਨਗਰ ਦੀਆਂ ਨਵੀਂਆਂ ਉਸਾਰੀਆਂ ਆਧੁਨਿਕ ਇਮਾਰਤਾਂ ਲੋਕ ਅਰਪਣ ਕੀਤੀਆਂ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ ਦੀ ਇਮਾਰਤ ਤੇ 171 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਬਿਲਡਿੰਗ ਦੇ ਗਰਾਊਂਡ ਫਲੋਰ ਤੇ ਤਿੰਨ ਕਲਾਸ ਰੂਮ, ਪਿ੍ਰੰਸੀਪਲ ਰੂਮ, ਸਟਾਫ ਰੂਮ, ਟੁਆਇਲਟ ਬਲਾਕ, ਲਾਇਬਰੇਰੀ, ਵਰਾਂਡਾ ਅਤੇ ਰੈਪ ਬਣਾਇਆ ਗਿਆ ਹੈ, ਜਦੋਂ ਕਿ ਪਹਿਲੀ ਮੰਜਲਿ ’ਤੇ ਪੰਜ ਕਲਾਸ ਰੂਮ, ਲੈਬ,ਲਡਕੇ ਲਡਕੀਆਂ ਲਈ ਟੋਆਇਲਟ ਸਮੇਤ ਬਰਾਂਡੇ ਦੀ ਉਸਾਰੀ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਸਰਕਾਰੀ ਦੇਸ ਰਾਜ ਸਕੂਲ ਕਿੱਕਰ ਬਾਜ਼ਾਰ ਦੀ ਨਵੀਂ ਉਸਾਰੀ ਇਮਾਰਤ ’ਤੇ 157.18 ਲੱਖ ਰੁਪਏ ਦਾ ਖਰਚਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਵੀ ਪ੍ਰਾਇਵੇਟ ਸਕੁਲ ਤੋਂ ਘਟ ਨਹੀਂ ਹਨ। ਵਿੱਤ ਮੰਤਰੀ ਨੇ ਕਿਹਾ ਧੋੁਬੀਆਣਾ ਦੇ ਸਕੂਲ ਵਿਚ ਇੰਟਰਨੈਸ਼ਨਲ ਪੱਧਰ ਦਾ ਸਵੀਮਿੰਗ ਪੂਲ ਬਣ ਰਿਹਾ ਹੈ ਜਿਸ ਉਪਰ ਕਰੋੁੋੜਾਂ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰਕਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਭਰੋਸ ਦਿਵਾਇਆ ਕਿ ਜੇਕਰ ਸਕੂਲ ਅੰਦਰ ਕਿਸੇ ਹੋਰ ਚੀਜ ਦੀ ਜਰੂਰਤ ਹੋਵੇਗੀ ਤਾਂ ਉਸਨੂੰ ਵੀ ਪੂਰਾ ਕੀਤਾ ਜਾਵੇਗਾ।    ਇਸ ਮੌਕੇ ਵੀਨੂੰ ਬਾਦਲ, ਜੈਜੀਤ ਜੌਹਲ, ਅਰੁਣ ਵਧਾਵਨ, ਰਮਨ ਗੌਇਲ, ਅਸ਼ੋਕ ਕੁਮਾਰ ,ਰਾਜਨ ਗਰਗ, ਕੇ ਕੇ ਅਗਰਵਾਲ, ਸ਼ਾਮ ਲਾਲ ਜੈਨ, ਨਵੀਨ ਵਾਲਮੀਕ,ਪਵਨ ਮਾਨੀ ਸਮੇਤ ਸਮੂਹ ਕੌਂਸਲਰ ਮੌਜੂਦ ਸਨ।