ਰਜਿ: ਨੰ: PB/JL-124/2018-20
RNI Regd No. 23/1979

ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
 
BY admin / December 06, 2021
ਸੰਗਰੂਰ, 06 ਦਸੰਬਰ (ਅਵਤਾਰ ਸਿੰਘ ਛਾਜਲੀ, ਜਸਪਾਲ ਸਿੰਘ ਜਿੰਮੀ) - ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਕੱਢਿਆ ਗਿਆ। ਹਰ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਗਰੂਰ ਦੀਆਂ ਸਮੂਹ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਨਤਮਸਤਕ ਹੁੰਦੀਆਂ ਹਨ। ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ, ਭੁਪਿੰਦਰ ਸਿੰਘ ਪੂਨੀਆ ਪ੍ਰਧਾਨ, ਕੇਹਰ ਸਿੰਘ ਮੀਤ ਪ੍ਰਧਾਨ, ਭੁਪਿੰਦਰ ਸਿੰਘ ਸੋਢੀ ਖ਼ਜ਼ਾਨਚੀ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਨਰੰਜਣ ਸਿੰਘ ਵਿਰਕ, ਇਕਬਾਲਜੀਤ ਸਿੰਘ ਪੂਨੀਆਂ, ਡਾ ਗੁਨਿੰਦਰਜੀਤ ਜੀਤ ਸਿੰਘ ਮਿੰਕੂ ਜਵੰਧਾ, ਨਿਹਾਲ ਸਿੰਘ, ਹਰਜਿੰਦਰ ਸਿੰਘ, ਗੁਰਪਾਲ ਸਿੰਘ, ਨਗਿੰਦਰ ਸਿੰਘ, ਜਸਪਾਲ ਸਿੰਘ, ਬਲਕਾਰ ਸਿੰਘ ਸਿੱਧੂ, ਅਮਰਜੀਤ ਸਿੰਘ ਹੋਰਾਂ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਗਿਆ । ਜਿਸ ਵਿਚ ਅਕਾਲ ਗੱਤਕਾ ਅਖਾੜਾ ਮਸਤੂਆਣਾ ਸਾਹਿਬ ਵੱਲੋਂ ਬਹੁਤ ਹੀ ਸ਼ਾਨਦਾਰ ਗੱਤਕਾ ਦੇ ਜੌਹਰ ਵਿਖਾਏ ਗਏ। ਕਲਕੱਤਾ ਨੇ ਦੱਸਿਆ ਕਿ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਸੁੰਦਰ ਸਵਾਗਤੀ ਗੇਟ ਅਤੇ ਚਾਹ ਪਾਣੀ ਦੇ ਲੰਗਰ ਵੱਖ ਵੱਖ ਅਸਥਾਨਾਂ ਤੇ ਲਗਾਏ ਗਏ। ਇਸਤਰੀ ਸਤਿਸੰਗ ਸਭਾ ਸ੍ਰੀ ਗੁਰਦੁਆਰਾ ਸਾਹਿਬ ਸ਼ਾਹੀ ਸਮਾਧਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਦੁਆਰਾ ਸਾਹਿਬ ਭਗਤ ਨਾਮਦੇਵ, ਗੁਰਦੁਆਰਾ ਜੋਤੀ ਸਰੂਪ ਅਤੇ ਹੋਰਨਾਂ ਕਈ ਥਾਵਾਂ ਤੇ ਪ੍ਰਬੰਧ ਕੀਤਾ ਗਿਆ।ਬਾਬਾ ਹਰਬੇਅੰਤ ਸਿੰਘ ਜੀ ਮਸਤੂਆਣਾ ਸਾਹਿਬ , ਸ੍ ਜਸਵੰਤ ਸਿੰਘ ਖਹਿਰਾ ਸਕਤਰ ਅਕਾਲ ਕੋਂਸਲ ਮਸਤੂਆਣਾ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਗਈ। ਮਿਤੀ 8 ਦਸੰਬਰ ਨੂੰ ਸਵੇਰੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮਹਿਲ ਮੁਬਾਰਕ ਵਿਖੇ ਸਜਾਏ ਜਾਣਗੇ। ਜਿਸ ਵਿਚ ਪੰਥ ਪ੍ਰਸਿਧ ਕਥਾਵਾਚਕ ਅਤੇ ਕੀਰਤਨੀ ਜਥੇ ਪਹੁੰਚ ਰਹੇ ਹਨ।