ਰਜਿ: ਨੰ: PB/JL-124/2018-20
RNI Regd No. 23/1979

ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ, ਪੁਲੀਸ ਨਾਲ ਝੜਪ
 
BY admin / December 06, 2021
ਐਸ ਏ ਐਸ ਨਗਰ, 6 ਦਸੰਬਰ, ਗੁਰਵਿੰਦਰ ਸਿੰਘ ਮੋਹਾਲੀ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਸਮੇਤ ਹੋਰਨਾਂ ਆਗੂਆਂ ਦੀ ਸਾਂਝੀ ਅਗਵਾਈ ਹੇਠ ਇਨਸਾਫ਼ ਪ੍ਰਾਪਤੀ ਲਈ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਹੈ। ਜਦੋਂਕਿ ਲੜੀਵਾਰ ਧਰਨਾ 173ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਅੱਜ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਜਿਸ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਨੂੰ ਭਾਜੜਾਂ ਪੈ ਗਈਆਂ। ਹਾਲਾਂਕਿ ਕੱਚੇ ਅਧਿਆਪਕਾਂ ਦਾ ਕਾਫ਼ਲਾ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਣ ਵਿੱਚ ਕਾਮਯਾਬ ਹੋ ਗਿਆ ਪ੍ਰੰਤੂ ਯੂਟੀ ਪੁਲੀਸ ਨੇ ਰਸਤੇ ਵਿੱਚ ਜਲ ਤੋਪਾਂ ਦੀ ਵਰਤੋਂ ਕੀਤੀ ਅਤੇ ਭੀੜ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਸੈਕਟਰ-33 ਅਤੇ ਸੈਕਟਰ-34 ਦੇ ਲਾਲ ਬੱਤੀ ਪੁਆਇੰਟ ’ਤੇ ਪੁਲੀਸ ਨਾਲ ਖਿੱਚ ਧੂਹ ਦੌਰਾਨ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਦੀ ਪੱਗ ਵੀ ਲੱਥ ਗਈ ਅਤੇ ਕਈ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇੱਥੋਂ ਯੂਟੀ ਪੁਲੀਸ ਨੇ ਸਾਰੇ ਕੱਚੇ ਅਧਿਆਪਕਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ 
ਅਤੇ ਵੱਖ-ਵੱਖ ਥਾਣਿਆਂ ਵਿੱਚ ਲਿਜਾ ਕੇ ਬੰਦ ਕਰ ਦਿੱਤਾ। ਜਿੱਥੇ ਕੱਚੇ ਅਧਿਆਪਕਾਂ ਨੇ ਸਰਕਾਰ ਅਤੇ ਯੂਟੀ ਪੁਲੀਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੇਰ ਸ਼ਾਮ ਯੂਟੀ ਪੁਲੀਸ ਨੇ ਹਿਰਾਸਤ ਵਿੱਚ ਲਏ ਸਾਰੇ ਕੱਚੇ ਅਧਿਆਪਕਾਂ ਨੂੰ ਰਿਹਾਅ ਕਰ ਦਿੱਤਾ। ਇਸ ਮਗਰੋਂ ਸਿੱਖਿਆ ਭਵਨ ਦੇ ਬਾਹਰ ਮੁੜ ਧਰਨੇ ’ਤੇ ਆ ਕੇ ਬੈਠ ਗਏ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਪੱਕੇ ਹੋਣ ਦਾ ਸਰਕਾਰੀ ਪੱਤਰ ਆਪਣੇ ਹੱਥਾਂ ਵਿੱਚ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੜ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੀਟਿੰਗਾਂ ਦੌਰਾਨ ਤਾਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਮਸਲਾ ਛੇਤੀ ਹੱਲ ਕਰਨ ਦੀ ਗੱਲ ਕਰਦੇ ਹਨ ਪ੍ਰੰਤੂ ਸਰਕਾਰ ਦੀ ਨੀਤੀਆਂ ਅਤੇ ਨੀਅਤ ਵਿੱਚ ਖੋਟ ਕਾਰਨ ਉਨ੍ਹਾਂ ਦਾ ਮਸਲਾ ਲਮਕਦਾ ਜਾ ਰਿਹਾ ਹੈ।
    
 
 
ਕੋਰੋਨਾ ਵਰਗੀ ਗੰਭੀਰ ਬਿਮਾਰੀ ਦਾ ਸਾਹਮਣਾ ਬੇਖਬਰ ਹੋਕੇ ਨਹੀਂ ਖਬਰਦਾਰ ਹੋ ਕੇ ਕੀਤਾ ਜਾ ਸਕਦਾ ਹੈ : ਕਰਮਵੀਰ ਬਾਲੀ
ਹੁਸਅਿਾਰਪੁਰ 6 ਦਸੰਬਰ ( ਤਰਸੇਮ ਦੀਵਾਨਾ ) ਕੋਰੋਨਾ ਵਰਗੀ ਗੰਭੀਰ ਬਿਮਾਰੀ ਦਾ ਸਾਹਮਣਾ ਬੇਖਬਰ ਹੋਕੇ ਨਹੀਂ ਖਬਰਦਾਰ ਹੋ ਕੇ ਕੀਤਾ ਜਾ ਸਕਦਾ ਹੈ। ਇਹ ਵਿਚਾਰ ਕਰਮਵੀਰ ਬਾਲੀ ਨੇ ਜ਼ਿਲ੍ਹਾ ਪ੍ਰਧਾਨ ਸੰਘਰਸ਼ ਕਮੇਟੀ ਹੁਸ਼ਿਆਰਪੁਰ ਨੇ ਅੱਜ ਕੋਰੋਨਾ ਦੀ ਦਸਤਕ ਆਉਂਦੇ ਹੀ ਝੂੱਗੀ-ਝੌਂਪੜੀ ਲਾਜਵੰਤੀ ਨਗਰ ਵਿੱਚ ਰਹਿੰਦੇ ਗਰੀਬ ਲੋਕਾਂ ਨੂੰ ਮਾਸਕ ਵੰਡਦੇ ਹੋਏ ਕਹੇ। ਕਰਮਵੀਰ ਬਾਲੀ ਨੇ ਕਿਹਾ ਕਿ ਕੋਰੋਨਾ ਦਸਤਕ ਦੇ ਚੁੱਕਾ ਹੈ ਪਰ ਜਨਤਾ ਨੂੰ ਜਾਗਰੂਕ ਹੋ ਕੇ ਇਸ ਦਾ ਸਾਹਮਦਾ ਕਰਨ ਦੀ ਜ਼ਰੂਰਤ ਹੈ। ਕਰਮਵੀਰ ਬਾਲੀ  ਨੇ ਕਿਹਾ ਕਿ ਸੰਘਰਸ਼ ਕਮੇਟੀ ਦੇ ਯਤਨਾਂ ਨਾਲ ਪਹਿਲਾਂ ਹੀ ਇਨ੍ਹਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਸੀ। ਹੁਣ ਇਨ੍ਹਾਂ ਨੂੰ ਜਾਗਰੂਕ ਕਰਦੇ ਹੋਏ ਕੋਰੋਨਾ ਤੋਂ ਬਚਾਓ ਕਰਨ ਦੇ ਬਾਰੇ ਦੱਸਿਆ ਗਿਆ ਹੈ ਕਿ ਗਰਮ ਪਾਣੀ ਪੀਓ, ਹੱਥਾਂ ਨੂੰ ਬਾਰ-ਬਾਰ ਸਾਬਨ ਨਾਲ ਧੋਵੋ, ਮਾਸਕ ਲਗਾ ਕੇ ਰੱਖੋ। ਆਪਣੇ ਆਲੇ-ਦੁਆਲੇ ਸਾਫ ਰੱਖੋ। ਕਰਮਵੀਰ ਬਾਲੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਲਈ ਕਿਸੀ ਵੀ ਵਿਭਾਗ ਨੇ ਆਪਣੇ ਕਰਤੱਵ ਨਹੀਂ ਨਿਭਾਇਆਕਿ ਇਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ। ਇਹੀ ਕਾਰਣ ਹੈ ਕਿ ਅੱਜ ਤੱਕ ਕੋਰੋਨਾ ਦਾ ਟੀਕਾ ਜ਼ਰੂਰਤਮੰਦਾਂ ਨੂੰ ਨਹੀਂ ਲੱਗਿਆ ਅਤੇ ਕੋੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। ਕਰਮਵੀਰ ਬਾਲੀ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ ਅਤੇ ਆਪਣਾ ਕਰਤੱਵ ਨਿਭਾਉਣ ਅਤੇ ਸਰਕਾਰ ਨਾਲ ਸਹਿਯੋਗ ਕਰਨ ਅਤੇ ਸਰਕਾਰ ਤੋਂ ਸਹਿਯੋਗ ਲੈਣ ਤਾਂਕਿ ਜ਼ਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਜੇ ਜਨਤਾ ਚਾਹੁੰਦੀ ਹੈ ਕਿ ਪਹਲਿਾਂ ਵਰਗੀ ਲਾੱਕਡਾਊਨ ਵਰਗੀ ਡਰਾਵਣੀ ਸਥਿਤੀ ਪੈਦਾ ਨਾ ਹੋਵੇ ਤਾਂ ਜਨਤਾ ਨੂੰ ਸਾਵਧਾਨ ਰਹਿਣਾ ਪਵੇਗਾ।