ਰਜਿ: ਨੰ: PB/JL-124/2018-20
RNI Regd No. 23/1979

ਸ਼੍ਰੋਮਣੀ ਅਕਾਲੀ ਦਲ  (ਅ)  ਵੱਲੋਂ ਲਗਾਇਆ ਧਰਨਾ ਪੰਦਰਾਂ ਦਿਨ ਦੇ ਟਾਈਮ ਨਾਲ ਕੀਤਾ ਪੋਸਟਪੌਂਡ 
 
BY admin / December 06, 2021
ਜੱਥੇਦਾਰ ਰਜਿੰਦਰ ਸਿੰਘ ਫੌਜੀ ਨੂੰ ਹਲਕਾ ਭੁਲੱਥ ਤੋਂ ਐਲਾਨਿਆ ਉਮੀਦਵਾਰ 
ਫਗਵਾੜਾ,6 ਦਸੰਬਰ (ਕੁਲਦੀਪ ਸਿੰਘ ਨੂਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਮਲੇ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਲਾਪਤਾ ਕੀਤੇ ਗਏ 328 ਪਾਵਨ ਸਰੂਪਾਂ ਦਾ ਵੇਰਵਾ ਜਨਤਕ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਭਦਾਸ ਚੌਂਕ ਵਿੱਚ ਲਗਾਏ ਗਏ ਧਰਨੇ ਨੂੰ ਅੱਜ ਯੂਥ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸਰਪ੍ਰਸਤ ਸ੍ਰ ਈਮਾਨ ਸਿੰਘ ਮਾਨ ਵੱਲੋਂ ਸਰਬ ਸੰਮਤੀ ਨਾਲ 15 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਯੂਥ ਦੇ ਸਰਪ੍ਰਸਤ ਸ੍ਰ ਈਮਾਨ ਸਿੰਘ ਮਾਨ ਨੇ ਦੱਸਿਆ ਕਿ 6 ਦਸੰਬਰ 2020 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰਾਬ ਸਿਸਟਮ ਨੂੰ ਠੀਕ ਕਰਨ ਅਤੇ ਲਾਪਤਾ ਕੀਤੇ ਗਏ ਪਾਵਨ ਸਰੂਪਾਂ ਨੂੰ ਲੱਭਣ ਲਈ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੰਬਾ ਸਮਾਂ ਸਾਡੀ ਪਾਰਟੀ ਅਤੇ ਸਿੱਖ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦੇ ਘਰ ਅੱਗੇ ਧਰਨੇ ਦਿੱਤਾ ਗਿਆ ਪਰ ਬੀਬੀ ਨੇ ਅਹੁਦੇ ਤੇ ਬਿਰਾਜਮਾਨ ਹੋ ਕਿ ਸਿੱਖ ਕੌਮ ਨੂੰ ਲਾਪਤਾ ਕੀਤੇ ਸਰੂਪਾਂ ਬਾਰੇ ਕੋਈ ਵੀ ਸਪੱਸ਼ਟ ਜਾਣਕਾਰੀ ਦਿੱਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਅਹੁਦੇ ਤੋਂ ਲਾਂਭੇ ਕਰ ਉਸ ਦੀ ਥਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਹੈ ਜਿਨ੍ਹਾਂ ਨੂੰ ਪਾਰਟੀ ਵੱਲੋਂ 15 ਦਿਨ ਦਾ ਸਮਾਂ ਦਿੱਤਾ ਗਿਆ ਹੈ ,ਜੇਕਰ ਧਾਮੀ ਸਾਬ ਸਿੱਖ ਕੌਮ ਨੂੰ ਲਾਪਤਾ ਕੀਤੇ ਪਾਵਨ ਸਰੂਪਾਂ ਦੇ ਵੇਰਵੇ ਜਨਤਕ ਕਰ ਦਿੰਦੇ ਹਨ ਤਾਂ ਠੀਕ ਹੈ ਨਹੀ ਤੇ ਜੋ ਵੀ ਪਾਰਟੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਦਾ ਨਿਰਦੇਸ਼ ਹੋਵੇਗਾ ਉਸ ਅਨੁਸਾਰ ਨੋਟ ਜਾਰੀ ਕਰ ਦਿੱਤਾ ਜਾਵੇਗਾ।  ਅੱਜ ਦੇ ਇਕੱਠ ਵਿੱਚ ਸ੍ਰ ਈਮਾਨ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਜੱਥੇਦਾਰ ਰਜਿੰਦਰ ਸਿੰਘ ਫੌਜੀ ਇੰਚਾਰਜ ਦੋਆਬਾ ਜੋਨ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਹਨਾਂ ਨੂੰ ਪਾਰਟੀ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਜੱਥੇਦਾਰ ਰਜਿੰਦਰ ਸਿੰਘ ਫੌਜੀ ਨੇ ਪਾਰਟੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘਵਾਲਾ, ਸ੍ਰ ਈਮਾਨ ਸਿੰਘ ਮਾਨ, ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਕੇ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਣਗੇ। ਅਖੀਰ ਵਿੱਚ ਬੇਗੋਵਾਲ ਯੂਨਿਟ ਦੇ ਪ੍ਰਧਾਨ ਸ੍ਰ ਸੁਰਜੀਤ ਸਿੰਘ ਟੋਨੀ ਨੇ ਧਰਨੇ ਦੌਰਾਨ ਆਪਣੀਆਂ ਸੇਵਾਵਾਂ ਦੇਣ ਵਾਲੇ ਸਮੂਹ ਅਹੁਦੇਦਾਰਾਂ, ਵਰਕਰਾਂ, ਸਿੱਖ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਵੱਲੋਂ ਗੁਰਮੇਲ ਸਿੰਘ ਖੱਸਣ ਨੂੰ ਜਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਵੀ ਬਣਾਇਆ ਗਿਆ। ਇਸ ਮੌਕੇ ਇਲਾਵਾ ਇਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨਸਿੰਘਵਾਲਾ, ਤੋੋਂਇਲਾਵਾ ਵੱਡੀ ਗਿਣਤੀ ਅਹੁਦੇਦਾਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰਦਾਰ ਰਜਿੰਦਰ ਸਿੰਘ ਫੌਜੀ, ਸੁਖਜੀਤ ਸਿੰਘ ਡਰੋਲੀ, ਮਨਜੀਤ ਸਿੰਘ ਰੇਰੂ, ਨਰਿੰਦਰ ਸਿੰਘ ਖੁਸਰੋਪੁਰ, ਸੂਬੇਦਾਰ ਮੇਜਰ ਸਿੰਘ, ਬੀਬੀ ਸੁਖਜੀਤ ਕੌਰ ਭਬਿਆਣਾ, ਸੁਰਜੀਤ ਸਿੰਘ ਟੋਨੀ ਬੇਗੋਵਾਲ, ਗੁਰਮੇਲ ਸਿੰਘ ਖੱਸਣ, ਮਾਸਟਰ ਕੁਲਦੀਪ ਸਿੰਘ, ਪ੍ਰਭਜੋਤ ਸਿੰਘ ਸਿੱਧੂ, ਨਿਮਰਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਸਿੰਘ ਖਾਲਿਸਤਾਨੀ, ਗੁਰਦੀਪ ਸਿੰਘ ਭੁਲੱਥ, ਸੁਖਜਿੰਦਰ ਸਿੰਘ ਭਗਵਾਨਪੁਰ, ਜਤਿੰਦਰ ਸਿੰਘ ਨੂਰਪੁਰ ਲੁਬਾਣਾ, ਮੋਹਿਤ ਕੁਮਾਰ ਬਸਰਾ, ਗਗਨਦੀਪ ਸਿੰਘ, ਗੁਰਮੀਤ ਸਿੰਘ ਬੇਗੋਵਾਲ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।