ਰਜਿ: ਨੰ: PB/JL-124/2018-20
RNI Regd No. 23/1979

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ’ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
 
BY admin / December 06, 2021
ਚੰਡੀਗੜ, 6 ਦਸੰਬਰ, (ਰਾਜ ਕੁਮਾਰ ਵਰਮਾ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਸਾਰੇ ਮੁਲਾਜਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸਾਮਲ ਹਨ।  ਇਸ ਮੌਕੇ ਨਵ-ਨਿਯੁਕਤ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਮਿ੍ਰਤਕ ਮੁਲਾਜਮਾਂ ਦੇ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸਰਕਾਰ ਨੇ ਮਿ੍ਰਤਕ ਮੁਲਾਜਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਉਨਾਂ ਨੂੰ ਰੋਜੀ-ਰੋਟੀ ਦਾ ਸਨਮਾਨਜਨਕ ਸਾਧਨ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਕਰਮਚਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜੀਆਂ ‘ਤੇ ਤੇਜੀ ਨਾਲ ਕਾਰਵਾਈ ਕੀਤੀ ਹੈ। ਇਸ ਮੌਕੇ ‘ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਸੀ.ਈ. ਅਰੁਣ ਕੁਮਾਰ, ਸੀ.ਈ. ਪਰਮਜਯੋਤੀ ਅਰੋੜਾ ਅਤੇ ਸੀ.ਈ. ਏ.ਐਸ. ਬਰਾੜ ਹਾਜਰ