ਰਜਿ: ਨੰ: PB/JL-124/2018-20
RNI Regd No. 23/1979

ਭਾਰਤ-ਪਾਕਿ ਸਰਹੱਦ ’ਤੇ ਦੇਰ ਰਾਤ 2 ਵਾਰ ਦਿਖਾਈ ਦਿੱਤੀ ਡਰੋਨ ਦੀ ਹਲਚਲ
 
BY admin / December 06, 2021
ਅਜਨਾਲਾ, 6 ਦਸੰਬਰ, (ਯੂ.ਐਨ.ਆਈ.)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ -ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ ਹੈ। ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਨਾਂ ਨੇ 5 ਰਾਊਂਡ ਫਾਇਰ ਕੀਤੇ ਅਤੇ ਜਿਸ ਤੋਂ ਬਾਅਦ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਅਤੇ ਫੇਰ ਦੁਬਾਰਾ ਦੇਰ ਰਾਤ ਦੁਬਾਰਾ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਫਿਰ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਦੁਬਾਰਾ 21 ਰਾਊਂਡ ਫਾਇਰ ਕੀਤੇ ਅਤੇ ਡਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਵੱਲੋਂ ਉੱਚ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਡਰੋਨ ਰਾਹੀਂ ਆਈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਵੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਡ੍ਰੋਨ ਦੀ ਹਲਚਲ ਦਿਖਾਈ ਦਿੱਤੀ ਸੀ ਜਿਸ ਤੋਂ ਬਾਅਦ ਇਲਾਕੇ ਦੀ ਸਰਚ ਕਰਨ ਤੇ ਚਾਰ ਪੈਕੇਟ ਹੈਰੋਇਨ ਦੇ ਵੀ ਬਰਾਮਦ ਕੀਤੇ ਗਏ ਸੀ