ਰਜਿ: ਨੰ: PB/JL-124/2018-20
RNI Regd No. 23/1979

ਬੀਜੇਪੀ ਐਸਟੀ ਸੈਲ ਦਾ ਜ਼ਿਲ੍ਹਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
 
BY admin / December 06, 2021
ਬਰਨਾਲਾ, 6 ਦਸੰਬਰ, (ਯੂ.ਐਨ.ਆਈ.)- ਬਰਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦਾ ਐਸਟੀ ਸੈਲ ਦਾ ਜਲ੍ਹਿਾ ਪ੍ਰਧਾਨ ਸਿੰਦਾ ਨਾਥ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸਾਮਲ ਹੋ ਗਿਆ। ਇਹਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸਿਰੋਪੇ ਪਾ ਕੇ ਕਾਂਗਰਸ ਵਿੱਚ ਸਾਮਲ ਕੀਤਾ। ਇਸ ਮੌਕੇ ਬੀਜੇਪੀ ਛੱਡਣ ਵਾਲੇ ਸਿੰਦਾ ਨਾਥ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਨੂਸੂਚਿਤ ਵਰਗ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਵੱਡਾ ਮਾਣ ਦਿੱਤਾ ਹੈ। ਉਥੇ ਕਾਂਗਰਸ ਸਰਕਾਰ ਗਰੀਬ ਵਰਗ ਲਈ ਵੱਡੇ ਲੋਕ ਭਲਾਈ ਦੇ ਫੈਸਲੇ ਲਏ ਗਏ ਹਨ। ਨਾਥ ਨੇ ਕਿਹਾ ਕਿ ਬਰਨਾਲਾ ਵਿੱਚ ਵਿਕਾਸ ਪੁਰਸ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੇ ਵਿਕਾਸ ਕੰਮ ਹੋਏ ਹਨ, ਜਿਸਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਜੋਰ ਲਗਾਉਣਗੇ। ਇਸ ਮੌਕੇ ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ‘ਚ ਗਰੀਬ ਵਰਗ ਲਈ ਵੱਡੇ ਫੈਸਲੇ ਲਏ ਹਨ। ਜਿਸ ਕਰਕੇ ਬੀਜੇਪੀ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਲੋਕ ਕਾਂਗਰਸ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਪਾਰਟੀ ਵਿੱਚ ਸਾਮਲ ਹੋਣ ਵਾਲੇ ਹਰ ਵਿਅਕਤੀ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਬੇਤੀ ਨਾਥ, ਬਿੱਕਰ ਸਾਹ, ਗੁਰਮੇਲ ਨਾਥ ਅਤੇ ਮੰਗਾ ਨਾਥ ਵੀ ਕਾਂਗਰਸ ਵਿੱਚ ਸਾਮਲ ਹੋਏ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਚੇਅਰਮੈਨ ਜੀਵਨ ਬਾਂਸਲ ਵੀ ਹਾਜਰ ਸਨ।