ਰਜਿ: ਨੰ: PB/JL-124/2018-20
RNI Regd No. 23/1979

ਕੈਪਟਨ ਨੇ ਆਪਣੀ ਪਾਰਟੀ ਚੋਣ ਦੰਗਲ ਵਿਚ ਉਤਾਰੀ ਭਾਜਪਾ ਤੇ ਢੀਂਡਸਾ ਨਾਲ ਹੋਵੇਗਾ ਗਠਜੋੜ

BY admin / December 06, 2021
ਚੰਡੀਗੜ੍ਹ, 6 ਦਸੰਬਰ, (ਦਵਿੰਦਰਜੀਤ ਸਿੰਘ ਦਰਸ਼ੀ)- ਕਾਂਗਰਸ ਪਾਰਟੀ ਛੱਡ ਕੇ ‘ਪੰਜਾਬ ਲੋਕ ਕਾਂਗਰਸ ਪਾਰਟੀ’ ਬਣਾ ਕੇ 2022 ਦੀਆਂ ਚੋਣਾਂ ਦੀ ਤਿਆਰੀ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਸੈਕਟਰ-9 ਵਿੱਚ ਆਪਣੀ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ ਹੈ। ਦਫ਼ਤਰ ਦੀ ਸੁਰੂਆਤ ਤੋਂ ਬਾਅਦ ਕੈਪਟਨ ਅਧਿਕਾਰਤ ਤੌਰ ‘ਤੇ ਰਾਜਨੀਤੀ ‘ਚ ਆਪਣੀ ਸਰਗਰਮੀ ਵਧਾਉਣਗੇ। ਹਾਲਾਂਕਿ ਦਫਤਰ ਦੇ ਉਦਘਾਟਨ ਮੌਕੇ ਕੈਪਟਨ ਨਾਲ ਕੋਈ ਵੱਡਾ ਚਿਹਰਾ ਨਜਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਇਹ ਦਫਤਰ 24 ਘੰਟੇ ਖੁੱਲ੍ਹਾ ਰਹੇਗਾ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਪਾਰਟੀ ਰੱਖਣ ਦਾ ਐਲਾਨ ਵੀ ਕੀਤਾ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤਣਾ ਹੈ। ਕੈਪਟਨ ਦੇ ਦਾਅਵਿਆਂ ਦੇ ਉਲਟ ਹੁਣ ਤੱਕ ਕੋਈ ਵੀ ਵੱਡਾ ਚਿਹਰਾ ਕੈਪਟਨ ਨਾਲ ਖੜ੍ਹਾ ਨਜਰ ਨਹੀਂ ਆਇਆ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਸੁਰੂ ਕਰ ਦਿੱਤੀ ਹੈ। ਉਹ ਭਾਜਪਾ ਅਤੇ ਢੀਂਡਸਾ ਦੀ ਮਦਦ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲ੍ਹਿਾ ਪੱਧਰ ‘ਤੇ ਵੀ ਗਰੁੱਪ ਬਣਾ ਰਹੇ ਹਨ। ਦੱਸ ਦੇਈਏ ਕਿ ਕੈਪਟਨ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਵੀ ਮੀਟਿੰਗ ਕਰਨ ਜਾ ਰਹੇ ਹਨ। ਸਨੀਵਾਰ ਨੂੰ ਅਮਿਤ ਸਾਹ ਨੇ ਇਹ ਵੀ ਕਿਹਾ ਸੀ ਕਿ ਗਠਜੋੜ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ। ਇਸ ਤੋਂ ਪਹਿਲਾਂ ਕੈਪਟਨ ਅਤੇ ਅਮਿਤ ਸਾਹ ਦੀ ਮੀਟਿੰਗ 4 ਦਸੰਬਰ ਨੂੰ ਹੋਣੀ ਸੀ ਪਰ ਬਾਅਦ ਵਿੱਚ ਇਸ ਨੂੰ ਟਾਲ ਦਿੱਤਾ ਗਿਆ।