ਰਜਿ: ਨੰ: PB/JL-124/2018-20
RNI Regd No. 23/1979

ਪਰਚੇ ਕਰਨ ਦੀ ਬਿਜਾਏ ਵਰਕਰਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ-ਰੇਸ਼ਮ ਸਿੰਘ ਗਿੱਲ
 
BY admin / December 07, 2021
ਨੌਸ਼ਹਿਰਾ  ਪੰਨੂੰਆਂ (ਤਰਨਤਾਰਨ ) 7 ਦਸੰਬਰ ਸਰਬਜੀਤ ਸਿੰਘ   ਦਿਨੇਸ਼  ਵਾਲੀਆ / ਅੱਜ ਮਿਤੀ 07/12/2021 ਨੂੰ ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਤਰਨ ਤਾਰਨ ਬੱਸ ਸਟੈਂਡ ਤੇ ਮੀਟਿੰਗ ਵਿੱਚ ਬੋਲਦਿਆਂ ਡੀਪੂ ਪ੍ਰਧਾਨ ਸਤਨਾਮ ਸਿੰਘ ,ਜਨਰਲ ਸਕੱਤਰ ਬਲਜੀਤ ਸਿੰਘ  ,ਗਰਪ੍ਰੀਤ ਸਿੰਘ ਪ੍ਰੀਤ, ਵਿਕੀ, ਬਚਿੱਤਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਜਦੋਂ ਮੁਲਾਜਮ ਸੰਘਰਸ ਕਰਦੇ ਹਨ ਤਾਂ ਚੰਨੀ ਸਰਕਾਰ ਹੱਕ ਦੇਣ ਦੀ ਬਜਾਏ ਸੰਘਰਸਾਂ ਨੂੰ ਦਬਾਉਣ ਲਈ ਪਰਚਿਆਂ ਅਤੇ ਨੋਕਰੀਆਂ ਤੋਂ ਕੱਢਣ ਵਰਗੇ ਹਥਿਆ ਲਿਆ ਰਹੀ ਹੈ ਜਿਸ ਤੋਂ ਪਨਬਸ ਅਤੇ  ਦੇ ਮੁਲਾਜਮ ਬਿਲਕੁਲ ਨਹੀਂ ਡਰਦੇ ਤੇ ਅੱਜ ਵੀ 27 ਡਿਪੂਆਂ ਦੇ ਪ੍ਰਧਾਨ ਸੈਕਟਰੀ ਮੀਟਿੰਗ ਵਿੱਚ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਪ੍ਰਤੀ ਸੰਪੂਰਨ ਹੜਤਾਲ ਦਾ ਫੈਸਲਾ ਕੀਤਾ ਹੈ ਕਿਉਂਕਿ  ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6/10/2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12/10/2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ ਇਸ ਲਈ ਸੰਘਰਸ ਕਰਨਾ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3  ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ  ਦੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ  ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜਾਨੇ ਵਿਚੋਂ ਨਹੀਂ ਪਾਈ ਜਾਂਦੀ ਪਨਬੱਸ ਅਤੇ  ਬੈਂਕਾਂ ਤੋਂ ਕਰਜਾ ਲੈ ਕੇ ਬੱਸਾਂ ਪਾਂਦੀ ਹੈ ਮੁਲਾਜਮ ਕਰਜਾ ਆਪਣੀ ਮਿਹਨਤ ਨਾਲ ਉਤਾਰਦੇ ਹਨ  ਗੁਰਵੇਲ ਸਿੰਘ ਬਲਰਾਜ ਸਿੰਘ ਪਲਵਿੰਦਰ ਸਿੰਘ ਰਜਵੰਤ ਸਿੰਘ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ,10 ਹਜਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖਾਹ ਵਿੱਚ ਵਾਧਾ ਕਰਨ, ਨਜਾਇਜ ਕੰਡੀਸਨਾ ਤਹਿਤ ਕੱਢੇ ਮੁਲਾਜਮਾਂ ਨੂੰ ਬਹਾਲ ਕਰਨ ਦੀ ਮੰਗ ਤੇ ਅੱਜ ਬੱਸ ਸਟੈਂਡ ਤੇ ਮੀਟਿੰਗ ਕਰਕੇ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਮੁਖ ਮੰਤਰੀ ਪੰਜਾਬ ਦੀ ਰਿਹਾਇਸ਼ ਤੇ 8-12-21 ਨੂੰ ਰੋਸ ਪ੍ਰਦਰਸਨ ਕਰਨ ਸਮੇਤ ਸਖਤ ਐਕਸਨ ਲੈਣ ਉਪਰੰਤ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਕਿ ਜਿਸ ਹਲਕੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਜਾ ਫਿਰ ਸਰਕਾਰ ਦੇ ਮੰਤਰੀ ਕੋਈ ਵੀ ਪ੍ਰੋਗਰਾਮ ਕਰਨਗੇ ਸਾਡੀ ਜਥੇਬੰਦੀਆ ਓਥੇ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸਨ ਕੀਤੇ ਜਾਣਗੇ ਜਿਸ ਦੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਸਤਨਾਮ ਸਿੰਘ ਡੀਪੂ ਪ੍ਰਧਾਨ ਨਿਰਭੈ ਸਿੰਘ ਸੈਕਟਰੀ ਬਲਜੀਤ ਸਿੰਘ ਠੇਕਾ ਮੁਲਾਜਮ ਸੰਘਰਸ਼ ਮੋਰਚਾ ਗੁਰਵੇਲ ਸਿੰਘ ਸਰਪ੍ਰਸਤ ਅਮਿ੍ਰਤਪਾਲ ਸਿੰਘ ਮੁੱਖ ਸਲਾਹਕਾਰ ਬਚਿੱਤਰ ਸਿੰਘ ਮੀਤ ਪ੍ਰਧਾਨ ਅਤੇ ਹੋਰ ਮਜੂਦ ਸਨ।