ਰਜਿ: ਨੰ: PB/JL-124/2018-20
RNI Regd No. 23/1979

ਓਮੀਕਰੋਨ ਕੋਰੋਨਾ ਦਾ ਕਹਿਰ, 4 ਵਿਦਿਆਰਥੀ ਪੌਜ਼ੇਟਿਵ ਆਏ, ਪੰਜਾਬ ਦਾ 5ਵਾਂ ਸਕੂਲ ਬੰਦ
 
BY admin / December 07, 2021
ਫਿਰੋਜਪੁਰ/ਚੰਡੀਗੜ੍ਹ, 7 ਦਸੰਬਰ, (ਯੂ.ਐਨ.ਆਈ.)-  ਕੋਰੋਨਾ ਦੀ ਤੀਜੀ ਲਹਿਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਰੋਜ਼ ਕੇੇਸ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲ ਦੇ 4 ਮਰੀਜ਼ ਹੋਰ ਕੋਰੋਨਾ ਦੇ ਨਵੇਂ ਰੂਪ ਤੋਂ ਪੌਜ਼ੀਟਿਵ ਪਾਏ ਗਏ ਹਨ। ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤੱਕ ਇਹ ਪੰਜਾਬ ਦਾ 5ਵਾਂ ਸਕੂਲ ਹੈ, ਜਿਹੜਾ ਕੋਰੋਨਾ ਕਾਰਨ ਬੰਦ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀ 4 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣੇ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਹਾਲਾਂਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹਰ ਹੀਲਾ ਵਰਤਿਆ ਜਾ ਰਿਹਾ ਹੈ, ਪਰ ਫਿਰ ਵੀ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਹੁਣ ਫਿਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ 4 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।