ਰਜਿ: ਨੰ: PB/JL-124/2018-20
RNI Regd No. 23/1979

ਪਨਬੱਸ/ਪੀ ਆਰ ਟੀ ਸੀ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੇ
 
BY admin / December 07, 2021
ਜਲੰਧਰ, 7 ਦਸੰਬਰ, (ਜੇ.ਐੱਸ. ਸੋਢੀ)- ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਜਲੰਧਰ 1 ਡਿਪੂ ਵਿਖੇ ਬੋਲਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾ  ਜਨਰਲ ਸਕੱਤਰ ਚਾਨਣ ਸਿੰਘ  ਰਣਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ ਪੀ ਆਰ ਟੀ ਸੀ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22 ਨਵੰਬਰ  ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ ਅਤੇ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ.ਐੱਸ.ਡੀ. ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ  ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀ ਕੀਤੀਆਂ ਅਤੇ 8 ਮੁਲਾਜਮਾਂ ਦੀਆਂ ਜਾਨਾਂ ਗਈਆਂ ਜਿਸ ਨੂੰ ਸਰਕਾਰ ਵਲੋਂ ਕੋਈ ਮੁਆਵਜਾ ਨਹੀਂ ਦਿੱਤਾ ਗਿਆ ਸਰਕਾਰ ਵਾਂਗ ਅਧਿਕਾਰੀਆਂ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜਮਾਂ ਦੇ ਬਣਦੇ ਹੱਕਾਂ ਰੱਖੇ ਸੰਘਰਸ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸਸਿ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜਾਨੇ ਵਿਚੋਂ ਨਹੀਂ ਪਾਈ ਗਈ ਪਨਬੱਸ ਅਤੇ ਪੀ ਆਰ ਟੀ ਸੀ  ਅਦਾਰੇ ਵਿੱਚ ਬੈਂਕਾਂ ਤੋਂ ਕਰਜਾ ਲੈ ਕੇ ਬੱਸਾਂ ਪਾਂਈਆ ਜਾ ਰਹੀਆਂ ਹਨ ਮੁਲਾਜਮ ਕਰਜਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ ਖਜਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਪੰਜਾਬ ਰੋਡਵੇਜ ਦੀਆਂ  2407 ਬੱਸਾਂ ਵਿੱਚੋ 399 ਬੱਸਾਂ ਹੀ ਰਹਿ ਗਈਆਂ ਹਨ ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾ ਮਾਰਨ ਤੇ ਚੋਣਾਂਵੀ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ  ਬਿਲਕੁਲ ਬਰਦਾਸਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9 ਦਸੰਬਰ   ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਸਮੂੰਹ ਵਰਗਾ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ ਕੀਤਾ ਜਾਵੇਗਾ । ਜਸਵੀਰ ਸਿੰਘ ਚੇਅਰਮੈਨ ਮੀਤ ਪ੍ਰਧਾਨ ਹਰਪਾਲ ਸਿੰਘ ਜਸਵੰਤ ਸਿੰਘ ਮੱਟੂ ਮਲਕੀਤ ਸਿੰਘ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ,10 ਹਜਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖਾਹ ਵਿੱਚ ਵਾਧਾ ਕਰਨ ਅਤੇ ਨਜਾਇਜ ਕੰਡੀਸਨਾ ਲਗਾ ਕੇ ਕੱਢੇ ਮੁਲਾਜਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸਨ ਕੀਤੇ ਜਾਣਗੇ ਇਸ ਹੜਤਾਲ ਅਤੇ ਐਕਸਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।