ਰਜਿ: ਨੰ: PB/JL-124/2018-20
RNI Regd No. 23/1979

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
 
BY admin / December 07, 2021
ਅੰਮਿ੍ਰਤਸਰ, 7 ਦਸੰਬਰ, (ਨਿਰਮਲ ਸਿੰਘ ਚੌਹਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੌਲੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ। ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ। ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ। ਉਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਉਨਾਂ ਨਾਲ ਗਏ ਸਿੱਖ ਵੀ ਆਪਣਾ ਮੁਖ ਗੁਰੂ ਵੱਲ ਰਖਦਿਆਂ ਹੋਇਆਂ ਸ਼ਹਾਦਤਾਂ ਪ੍ਰਾਪਤ ਕਰ ਗਏ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਭਰਵਾਂ ਸਵਾਗਤ ਕੀਤਾ ਗਿਆ। ਹੋਇਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਅਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।  ਨਗਰ ਕੀਰਤਨ ਦੀ ਰਵਾਨਗੀ ਸਮੇਂ ਅੰਤਿ੍ਰੰਗ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਅਮਰਜੀਤ ਸਿੰਘ ਭਲਾਈਪੁਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁੱਖੀ ਆਦਿ ਮੌਜੂਦ ਸਨ।